ਚੋਣ ਪ੍ਰਚਾਰ ਕਰਨ ਤੋਂ ਸਾਫ਼ ਹੈ ਕੇਜਰੀਵਾਲ ਨੂੰ ਕੋਈ ਘਾਤਕ ਰੋਗ ਨਹੀਂ: ਅਦਾਲਤ
ਨਵੀਂ ਦਿੱਲੀ, 6 ਜੂਨ ਇਥੋਂ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਵਿਆਪਕ ਚੋਣ ਪ੍ਰਚਾਰ ਕੀਤਾ ਅਤੇ ਹੋਰ ਸਬੰਧਤ ਗਤੀਵਿਧੀਆਂ ਵਿੱਚ ਹਿੱਸਾ ਲਿਆ, ਉਸ ਤੋਂ ਇਹ ਸੰਕੇਤ...
Advertisement
ਨਵੀਂ ਦਿੱਲੀ, 6 ਜੂਨ
ਇਥੋਂ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਵਿਆਪਕ ਚੋਣ ਪ੍ਰਚਾਰ ਕੀਤਾ ਅਤੇ ਹੋਰ ਸਬੰਧਤ ਗਤੀਵਿਧੀਆਂ ਵਿੱਚ ਹਿੱਸਾ ਲਿਆ, ਉਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਉਹ ਗੰਭੀਰ ਜਾਂ ਜਾਨਲੇਵਾ ਬਿਮਾਰੀ ਤੋਂ ਪੀੜਤ ਨਹੀਂ। ਕੇਜਰੀਵਾਲ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਸਿਹਤ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਿਹਾ, ‘ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਿਆਪਕ ਪ੍ਰਚਾਰ ਅਤੇ ਸਬੰਧਤ ਮੀਟਿੰਗਾਂ ਅਤੇ ਸਮਾਗਮਾਂ ਤੋਂ ਇਹੀ ਲੱਗਦਾ ਹੈ ਕਿ ਉਹ ਕਿਸੇ ਗੰਭੀਰ ਜਾਂ ਘਾਤਕ ਬਿਮਾਰੀ ਤੋਂ ਪੀੜਤ ਨਹੀਂ। ਇਸ ਲਈ ਉਹ ਇਸ ਲਾਭ ਦਾ ਹੱਕਦਾਰ ਨਹੀਂ ਹੈ।’ ਜੱਜ ਕੇਜਰੀਵਾਲ ਦੀ ਨਿਆਂਇਕ ਹਿਰਾਸਤ 19 ਜੂਨ ਤੱਕ ਵਧਾ ਦਿੱਤੀ।
Advertisement
Advertisement
×