ਨਵੀਂ ਦਿੱਲੀ, 10 ਜੂਨ
ਸੀਨੀਅਰ ਕਾਂਗਰਸ ਆਗੂ ਕਪਿਲ ਸਿੱਬਲ ਨੇ ਅੱਜ ਕਿਹਾ ਕਿ ਉਹ ਆਪਣੇ ਜਿਊਂਦੇ ਜੀਅ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਨਹੀਂ ਸੋਚ ਸਕਦੇ। ਉਨ੍ਹਾਂ ਕਿਹਾ ਕਿ ਜਿਤਿਨ ਪ੍ਰਸਾਦ ਦਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਸਿਆਸੀ ‘ਪ੍ਰਸ਼ਾਦ’ ਜਾਂ ਨਿੱਜੀ ਲਾਹੇ ਦੀ ਤਰਜਮਾਨੀ ਕਰਦਾ ਹੈ। ਚੇਤੇ ਰਹੇ ਕਿ ਸਿੱਬਲ ਤੇ ਉੱਤਰ ਪ੍ਰਦੇਸ਼ ਨਾਲ ਸਬੰਧਤ ਜਿਤਿਨ ਪ੍ਰਸਾਦ ਉਨ੍ਹਾਂ 23 ਆਗੂਆਂ ਦੇ ਸਮੂਹ ਵਿੱਚ ਸ਼ਾਮਲ ਸਨ, ਜਿਨ੍ਹਾਂ ਪਿਛਲੇ ਸਾਲ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਪੱਤਰ ਲਿਖ ਕੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਦੀ ਮੰਗ ਕੀਤੀ ਸੀ। -ਪੀਟੀਆਈ