ਨਵੀਂ ਦਿੱਲੀ, 17 ਮਾਰਚ
ਜਿਸ ਤੇਜ਼ੀ ਨਾਲ ਦੇਸ਼ ਧ੍ਰੋਹ ਦੇ ਮਾਮਲੇ ਦਰਜ ਕੀਤੇ ਜਾ ਰਹੇ ਹਨ ਉਸ ਦੇ ਮੁਕਾਬਲੇ ਮੁਲਜ਼ਮਾਂ ’ਤੇ ਦੋਸ਼ ਸਿੱਧ ਨਾ ਹੋਣ ’ਤੇ ਉਨ੍ਹਾਂ ਨੂੰ ਅਦਾਲਤਾਂ ਵੱਲੋਂ ਬਰੀ ਕਰਨ ’ਤੇ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਅੱਜ ਕੇਂਦਰ ਸਰਕਾਰ ਆ ਗਈ। ਸਰਕਾਰ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਕੇਂਦਰ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਰਾਜ ਸਰਕਾਰਾਂ ਹੀ ਅਜਿਹੇ ਕੇਸ ਦਰਜ ਕਰਦੀਆਂ ਹਨ। ਗ੍ਰਹਿ ਰਾਜ ਮੰਤਰੀ ਕਿਸ਼ਨ ਰੈੱਡੀ ਨੇ ਪ੍ਰਸ਼ਨ ਕਾਲ ਦੌਰਾਨ ਪੂਰਕ ਪ੍ਰਸ਼ਨਾਂ ਦੇ ਜਵਾਬ ਵਿੱਚ ਕਿਹਾ ਕਿ ਕੇਂਦਰ ਇਸ ਸਬੰਧ ਵਿੱਚ ਰਾਜਾਂ ਨੂੰ ਕੋਈ ਨਿਰਦੇਸ਼ ਨਹੀਂ ਦਿੰਦਾ ਅਤੇ ਭਾਰਤ ਸਰਕਾਰ ਨੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਿਰੁੱਧ ਕੋਈ ਗਲਤ ਕੇਸ ਦਾਇਰ ਨਹੀਂ ਕੀਤਾ ਹੈ। ਵਿਰੋਧੀ ਧਿਰ ਨੇ ਕਿਹਾ ਕਿ 2019 ਵਿੱਚ 96 ਅਜਿਹੇ ਮਾਮਲੇ ਦਰਜ ਕੀਤੇ ਗਏ ਪਰ ਸਜ਼ਾ ਦੋ ਮਾਮਲਿਆਂ ਵਿੱਚ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਫਰਜ਼ੀ ਮਾਮਲੇ ਦਰਜ ਕਰਵਾ ਰਹੀ ਹੈ।