ਨਵੀਂ ਦਿੱਲੀ, 15 ਮਈ
ਸੁਪਰੀਮ ਕੋਰਟ ਨੇ ਅੱਜ ਉੱਤਰਾਖੰਡ ਦੇ ਜੰਗਲਾਂ ਨੂੰ ਲੱਗੀ ਅੱਗੀ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਗ ‘ਤੇ ਕਾਬੂ ਪਾਉਣ ’ਚ ਰਾਜ ਸਰਕਾਰ ਦਾ ਰਵੱਈਆ ਉਦਾਸੀਨ ਹੈ। ਅੱਗ ਦੇ ਮਾਮਲੇ ਵਿੱਚ ਐਕਸ਼ਨ ਪਲਾਨ ਤਿਆਰ ਕੀਤੇ ਗਏ, ਉਸ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ ਪਰ ਉਨ੍ਹਾਂ ਨੂੰ ਲਾਗੂ ਕਰਨ ਲਈ ਕੁੱਝ ਨਹੀਂ ਕੀਤਾ। ਸਰਵਉੱਚ ਅਦਾਲਤ ਨੇ ਉੱਤਰਾਖੰਡ ਦੇ ਮੁੱਖ ਸਕੱਤਰ ਨੂੰ 17 ਮਈ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।