ਚੰਡੀਗੜ੍ਹ, 29 ਜਨਵਰੀ
ਦਿੱਲੀ ਵਿਚ ਲਾਲ ਕਿਲ੍ਹੇ ’ਤੇ ਧਾਰਮਿਕ ਝੰਡੇ ਲਹਿਰਾਉਣ ਦੇ ਮੁਲਜ਼ਮ ਦੀਪ ਸਿੱਧੂ ਨੇ ਕਿਹਾ ਹੈ ਕਿ ਸੱਚਾਈ ਸਾਹਮਣੇ ਲਿਆਉਣ ਲਈ ਉਸ ਨੂੰ ਕੁਝ ਸਮਾਂ ਚਾਹੀਦਾ ਹੈ ਅਤੇ ਇਸ ਤੋਂ ਬਾਅਦ ਉਹ ਜਾਂਚ ਵਿਚ ਸ਼ਾਮਲ ਹੋ ਜਾਵੇਗਾ। ਉਸ ਨੇ ਪੁਲੀਸ ਤੇ ਏਜੰਸੀਆਂ ਨੂੰ ਕਿਹਾ ਹੈ ਕਿ ਉਹ ਦੋ ਦਿਨਾਂ ਵਿੱਚ ਉਨ੍ਹਾਂ ਸਾਹਮਣੇ ਪੇਸ਼ ਹੋ ਜਾਵੇਗਾ। ਸਿੱਧੂ ਖ਼ਿਲਾਫ਼ ਧਾਰਮਿਕ ਝੰਡਾ ਲਹਿਰਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਉਸ ਨੇ ਫੇਸਬੁੱਕ ‘ਤੇ ਵੀਡੀਓ ਪੋਸਟ ਕਰਦਿਆਂ ਕਿਹਾ,’ ‘ਮੇਰੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਸਭ ਤੋਂ ਪਹਿਲਾਂ ਮੈਂ ਸੁਨੇਹਾ ਭੇਜਣਾ ਚਾਹੁੰਦਾ ਹਾਂ ਕਿ ਮੈਂ ਜਾਂਚ ਵਿਚ ਸ਼ਾਮਲ ਹੋਵਾਂਗਾ।’ ਸਿੱਧੂ ਨੇ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਉਨ੍ਹਾਂ ਨੂੰ ਕੁਝ ਸਮਾਂ ਚਾਹੀਦਾ ਹੈ, ਕਿਉਂਕਿ ਗ਼ਲਤ ਜਾਣਕਾਰੀ ਫੈਲਾਈ ਗਈ ਹੈ ਅਤੇ ਇਹ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ। ਇਸ ਲਈ ਸੱਚਾਈ ਸਾਹਮਣੇ ਲਿਆਉਣ ਲਈ ਮੈਨੂੰ ਕੁਝ ਸਮਾਂ ਚਾਹੀਦਾ ਹੈ ਅਤੇ ਇਸ ਤੋਂ ਬਾਅਦ ਮੈਂ ਜਾਂਚ ਵਿਚ ਸ਼ਾਮਲ ਹੋਵਾਂਗਾ।”