ਨਵੀਂ ਦਿੱਲੀ, 30 ਅਪਰੈਲ
ਇਥੋਂ ਦੀ ਇਕ ਅਦਾਲਤ ਨੇ ਦਿੱਲੀ ਪੁਲੀਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜਹਾਂਗੀਰਪੁਰੀ ਹਿੰਸਾ ਨਾਲ ਸਬੰਧਤ ਕੇਸ ’ਚ ਫੜੇ ਗਏ ਦੋ ਮੁਲਜ਼ਮਾਂ ਨੂੰ ਐੱਫਆਈਆਰ ਅਤੇ ਹੋਰ ਦਸਤਾਵੇਜ਼ਾਂ ਦੀਆਂ ਕਾਪੀਆਂ ਸੌਂਪਣ। ਜ਼ਫ਼ਰ ਅਤੇ ਬਾਬੂਦੀਨ ਵੱਲੋਂ ਦਾਖ਼ਲ ਅਰਜ਼ੀ ’ਤੇ ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ ਦੀਪਿਕਾ ਸਿੰਘ ਨੇ ਇਹ ਹੁਕਮ ਦਿੱਤੇ ਅਤੇ ਨਾਲ ਹੀ ਕਿਹਾ ਕਿ ਐੱਫਆਈਆਰ ਜਨਤਕ ਨਹੀਂ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਦੀ ਸਮੱਗਰੀ ਸੋਸ਼ਲ ਮੀਡੀਆ ’ਤੇ ਪੋਸਟ ਨਾ ਕੀਤੀ ਜਾਵੇ। ਅਦਾਲਤ ਨੇ ਦੋਵੇਂ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਵੀ 13 ਮਈ ਤੱਕ ਲਈ ਵਧਾ ਦਿੱਤੀ ਹੈ ਜਿਨ੍ਹਾਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। -ਪੀਟੀਆਈ