ਨਵੀਂ ਦਿੱਲੀ, 21 ਅਪਰੈਲ
ਸੁਪਰੀਮ ਕੋਰਟ ਨੇ ਜਹਾਂਗੀਰਪੁਰੀ ਕਬਜ਼ੇ ਢਾਹੁਣ ਮਾਮਲੇ ’ਚ ਅਗਲੇ ਹੁਕਮਾਂ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਉਸ ਨੇ ਜਮੀਅਤ ਉਲੇਮਾ-ਏ-ਹਿੰਦ ਦੀ ਪਟੀਸ਼ਨ ‘ਤੇ ਉੱਤਰੀ ਦਿੱਲੀ ਨਗਰ ਨਿਗਮ (ਐੱਨਡੀਐੱਮਸੀ) ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਬਾਅਦ ਕੀਤੀ ਜਾਵੇਗੀ।