ਨਾਗਪੁਰ: ਮਾਓਵਾਦੀਆਂ ਨਾਲ ਸਬੰਧਾਂ ਕਾਰਨ ਨਾਗਪੁਰ ਦੀ ਕੇਂਦਰੀ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਕਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਹਨ। ਜੇਲ੍ਹ ਪ੍ਰਸ਼ਾਸਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਾਈਬਾਬਾ ਨਾਲ ਜੇਲ੍ਹ ਦੇ ਤਿੰਨ ਹੋਰ ਕੈਦੀ ਵੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਜੇਲ੍ਹ ਇੰਚਾਰਜ ਅਨੂਪ ਕੁਮਰੇ ਨੇ ਕਿਹਾ ਕਿ ਸਾਈਬਾਬਾ ਨੂੰ ਸੀਟੀ ਸਕੈਨ ਤੇ ਹੋਰ ਜਾਂਚ ਲਈ ਲਿਜਾਇਆ ਜਾਵੇਗਾ। -ਪੀਟੀਆਈ