ਨਵੀਂ ਦਿੱਲੀ, 1 ਜੂਨ
‘ਆਪ’ ਨੇਤਾ ਸੰਜੈ ਸਿੰਘ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਖ਼ਿਲਾਫ਼ ਪੁਰਾਣਾ ਕੇਸ ਖੋਲ੍ਹ ਕੇ ਕਸ਼ਮੀਰ ਘਾਟੀ ਵਿੱਚ ਕਸ਼ਮੀਰੀ ਪੰਡਿਤਾਂ ਦੀਆਂ ਹੱਤਿਆਵਾਂ ਦੇ ਮਸਲੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜੈਨ ਨੂੰ ਜੇਲ੍ਹ ਭੇਜਣ ਦੀ ਫ਼ਿਕਰ ਛੱਡ ਕੇ ਕਸ਼ਮੀਰ ਵਿੱਚ ਦਹਿਸ਼ਤਗਰਦਾਂ ਨੂੰ ਖਤਮ ਕਰਨ ਦੇ ਢੰਗ ਤਰੀਕਿਆਂ ਬਾਰੇ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਈਡੀ ਪਹਿਲਾਂ ਅੱਠ ਸਾਲ ਸੁੱਤੀ ਰਹੀ ਤੇ ਹੁਣ ਹਿਮਾਚਲ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਜੈਨ ਨੂੰ ਗ੍ਰਿਫ਼ਤਾਰ ਕਰਨ ਦੀ ਕੀ ਲੋੜ ਪੈ ਗਈ? -ਏਜੰਸੀ