ਜੈਪੁਰ, 11 ਫਰਵਰੀ
ਇਥੋਂ ਦੇ ਇਕ ਪ੍ਰਾਈਵੇਟ ਕਾਲਜ ਦੀਆਂ ਮੁਸਲਿਮ ਵਿਦਿਆਰਥਣਾਂ ਨੂੰ ਕਾਲਜ ਵਿਚ ਹਿਜਾਬ ਪਾਉਣ ’ਤੇ ਦਾਖਲਾ ਨਹੀਂ ਮਿਲਿਆ ਜਿਸ ਕਾਰਨ ਉਨ੍ਹਾਂ ਤੇ ਪਰਿਵਾਰਕ ਮੈਂਬਰਾਂ ਨੇ ਕਾਲਜ ਦੇ ਬਾਹਰ ਪ੍ਰਦਰਸ਼ਨ ਕੀਤਾ। ਹੰਗਾਮੇ ਮਗਰੋਂ ਪੁਲੀਸ ਨੇ ਉਥੇ ਪਹੁੰਚ ਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸ਼ਾਂਤ ਕਰਵਾਇਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਗੱਲਬਾਤ ਰਾਹੀਂ ਸੁਲਝਾ ਲਿਆ ਗਿਆ ਹੈ। -ਪੀਟੀਆਈ