ਸ੍ਰੀਨਗਰ: ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾ ਨੇ ਜੈਸ਼-ਏ-ਮੁਹੰਮਦ ਦੇ ਅਤਿਵਾਦੀ ‘ਮਡਿਊਲ’ ਦਾ ਪਰਦਾਫਾਸ਼ ਕਰਕੇ ਅੱਠ ਅਤਿਵਾਦੀ ਗ੍ਰਿਫ਼ਤਾਰ ਕੀਤੇ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਕਈ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕਈ ਸੁਰਾਗ ਹਾਸਲ ਕੀਤੇ ਗਏ, ਜਿਸ ਤੋਂ ਬਾਅਦ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਆਵੰਤੀਪੁਰਾ ਇਲਾਕੇ ਵਿੱਚ ਸਰਗਰਮ ਅਤਿਵਾਦੀ ‘ਮਡਿਊਲ’ ਦਾ ਪਰਦਾਫਾਸ਼ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਸ਼ਤਾਕ ਅਹਿਮਦ ਡਾਰ, ਇਸ਼ਫਾਕ ਅਹਿਮਦ ਡਾਰ, ਮਨਜ਼ੂਰ ਅਹਿਮਦ ਡਾਰ, ਫਯਾਜ਼ ਅਹਿਮਦ ਰਾਠੇਰ, ਸ਼ਬੀਰ ਅਹਿਮਦ ਰਾਠੇਰ, ਮੁਹੰਮਦ ਲਤੀਫ਼ ਰਾਠੇਰ, ਸ਼ੀਰਾਜ ਅਹਿਮਦ ਮੀਰ ਅਤੇ ਵਸੀਮ ਅਹਿਮਦ ਭੱਟ ਵਜੋਂ ਹੋਈ ਹੈ। ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਗੋਲਾ-ਬਾਰੂਦ ਸਣੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇੱਕ ਗੱਡੀ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ, ਅਤਿਵਾਦੀਆਂ ਦੇ ਮਦਦਗਾਰ ਅਤੇ ਜੈਸ਼ ਦੇ ਦੋ ਸਰਗਰਮ ਮੈਂਬਰਾਂ ਨੂੰ ਸਾਜ਼ੋ-ਸਾਮਾਨ ਅਤੇ ਹਥਿਆਰ ਆਦਿ ਪਹੁੰਚਾਉਣ ’ਚ ਸ਼ਾਮਲ ਰਹੇ ਹਨ, ਜਿਨ੍ਹਾਂ ਦੀ ਪਛਾਣ ਆਸਿਫ਼ ਸ਼ੇਖ ਤੇ ਐਜਾਜ਼ ਭੱਟ ਵਜੋਂ ਹੋਈ ਸੀ। -ਪੀਟੀਆਈ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd