ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੈਸ਼ੰਕਰ ਵੱਲੋਂ ਅਮਰੀਕਾ ’ਚ ਭਾਰਤੀ ਰਾਜਦੂਤਾਂ ਦੀ ਕਾਨਫਰੰਸ ਦੀ ਪ੍ਰਧਾਨਗੀ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇੱਥੇ ਬੁਲਾਈ ਗਈ ਅਮਰੀਕਾ ਵਿੱਚ ਭਾਰਤ ਦੇ ਕੌਂਸਲ ਜਨਰਲਾਂ ਦੀ ਕਾਨਫਰੰਸ ਵਿੱਚ ਵਾਸ਼ਿੰਗਟਨ ਅਤੇ ਨਵੀਂ ਦਿੱਲੀ ਦਰਮਿਆਨ ਦੁਵੱਲੇ ਸਬੰਧਾਂ ਅਤੇ ਪ੍ਰਵਾਸੀ ਗਤੀਵਿਧੀਆਂ ਲਈ ਸਹਿਯੋਗ ਦੀ ਸਮੀਖਿਆ ਕੀਤੀ। ਜੈਸ਼ੰਕਰ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ...
ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਦੀ ਫਾਈਲ ਫੋਟੋ।
Advertisement
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇੱਥੇ ਬੁਲਾਈ ਗਈ ਅਮਰੀਕਾ ਵਿੱਚ ਭਾਰਤ ਦੇ ਕੌਂਸਲ ਜਨਰਲਾਂ ਦੀ ਕਾਨਫਰੰਸ ਵਿੱਚ ਵਾਸ਼ਿੰਗਟਨ ਅਤੇ ਨਵੀਂ ਦਿੱਲੀ ਦਰਮਿਆਨ ਦੁਵੱਲੇ ਸਬੰਧਾਂ ਅਤੇ ਪ੍ਰਵਾਸੀ ਗਤੀਵਿਧੀਆਂ ਲਈ ਸਹਿਯੋਗ ਦੀ ਸਮੀਖਿਆ ਕੀਤੀ।

ਜੈਸ਼ੰਕਰ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਵਿੱਚ ਕਿਹਾ, “ਸਾਡੇ ਦੁਵੱਲੇ ਸਬੰਧਾਂ ਅਤੇ ਪਰਵਾਸੀ ਗਤੀਵਿਧੀਆਂ ਲਈ ਸਹਾਇਤਾ ਦੀ ਸਮੀਖਿਆ ਕੀਤੀ। ਭਾਰਤ-ਅਮਰੀਕਾ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਲਈ ਸਾਡੀ ਅੰਬੈਸੀ ਅਤੇ ਕੌਂਸਲੇਟਾਂ ਦੀ ਪ੍ਰਤੀਬੱਧਤਾ ਅਤੇ ਯਤਨਾਂ ਦੀ ਪ੍ਰਸ਼ੰਸਾ ਕਰਦਾ ਹਾਂ।”

ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਜਨਰਲ ਵਿਖੇ ਆਯੋਜਿਤ "ਕੌਂਸਲ ਜਨਰਲਜ਼ ਕਾਨਫਰੰਸ" ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਅਮਰੀਕਾ ਵਿੱਚ ਭਾਰਤੀ ਰਾਜਦੂਤ ਵਿਨੈ ਕਵਾਤਰਾ, ਵਾਸ਼ਿੰਗਟਨ ਡੀ.ਸੀ. ਵਿੱਚ ਭਾਰਤੀ ਦੂਤਾਵਾਸ ਦੀ ਡਿਪਟੀ ਚੀਫ਼ ਆਫ਼ ਮਿਸ਼ਨ ਨਮਗਿਆ ਖਾਂਪਾ ਦੇ ਨਾਲ-ਨਾਲ ਅਟਲਾਂਟਾ, ਬੋਸਟਨ, ਸ਼ਿਕਾਗੋ, ਹਿਊਸਟਨ, ਲਾਸ ਏਂਜਲਸ, ਨਿਊਯਾਰਕ, ਸਾਂ ਫਰਾਂਸਿਸਕੋ ਅਤੇ ਸੀਏਟਲ ਵਿੱਚ ਭਾਰਤੀ ਕੌਂਸੁਲੇਟਾਂ ਦੇ ਮੁਖੀ ਸਾਰੇ ਰਾਜਦੂਤਾਂ ਨੇ ਸ਼ਿਰਕਤ ਕੀਤੀ। -ਪੀਟੀਆਈ

Advertisement

Advertisement
Show comments