DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੈਸ਼ੰਕਰ ਦੀ ਬੰਗਲਾਦੇਸ਼ੀ ਹਮਰੁਤਬਾ ਨਾਲ ਦੁਵੱਲੀ ਗੱਲਬਾਤ ਅੱਜ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਬੁੱਧਵਾਰ ਨੂੰ ਆਪਣੇ ਬੰਗਲਾਦੇਸ਼ੀ ਹਮਰੁਤਬਾ ਖਲੀਲੁਰ ਰਹਿਮਾਨ ਦੀ ਮੇਜ਼ਬਾਨੀ ਕਰਨਗੇ। ਇਸ ਦੌਰਾਨ ਦੋਵੇਂ ਆਗੂ ਵਿਆਪਕ ਮੁੱਦਿਆਂ ’ਤੇ ਗੱਲਬਾਤ ਕਰਨਗੇ। ਇਹ ਮੁਲਾਕਾਤ ਲਗਪਗ 18 ਮਹੀਨਿਆਂ ਤੋਂ ਜਾਰੀ ਸਫ਼ਾਰਤੀ ਤਣਾਅ ਤੋਂ ਬਾਅਦ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਨੂੰ ਸੁਧਾਰਨ...

  • fb
  • twitter
  • whatsapp
  • whatsapp
Advertisement

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਬੁੱਧਵਾਰ ਨੂੰ ਆਪਣੇ ਬੰਗਲਾਦੇਸ਼ੀ ਹਮਰੁਤਬਾ ਖਲੀਲੁਰ ਰਹਿਮਾਨ ਦੀ ਮੇਜ਼ਬਾਨੀ ਕਰਨਗੇ। ਇਸ ਦੌਰਾਨ ਦੋਵੇਂ ਆਗੂ ਵਿਆਪਕ ਮੁੱਦਿਆਂ ’ਤੇ ਗੱਲਬਾਤ ਕਰਨਗੇ। ਇਹ ਮੁਲਾਕਾਤ ਲਗਪਗ 18 ਮਹੀਨਿਆਂ ਤੋਂ ਜਾਰੀ ਸਫ਼ਾਰਤੀ ਤਣਾਅ ਤੋਂ ਬਾਅਦ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਨੂੰ ਸੁਧਾਰਨ ਲਈ ਅਹਿਮ ਕਦਮ ਮੰਨੀ ਜਾ ਰਹੀ ਹੈ। ਰਹਿਮਾਨ ਤਿੰਨ ਦਿਨਾ ਦੌਰੇ ’ਤੇ ਅੱਜ ਨਵੀਂ ਦਿੱਲੀ ਪੁੱਜੇ ਹਨ। ਇਹ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਨਵੀਂ ਸਰਕਾਰ ਦੇ ਸੀਨੀਅਰ ਮੈਂਬਰ ਦੀ ਪਹਿਲੀ ਉੱਚ-ਪੱਧਰੀ ਭਾਰਤ ਫੇਰੀ ਹੈ। ਭਾਰਤ ਅਤੇ ਬੰਗਲਾਦੇਸ਼ ਦੇ ਰਿਸ਼ਤੇ ਅਗਸਤ 2024 ਵਿੱਚ ਸ਼ੇਖ਼ ਹਸੀਨਾ ਸਰਕਾਰ ਦੇ ਡਿੱਗਣ ਤੇ ਮੁਹੰਮਦ ਯੂਨੁਸ ਦੀ ਅਗਵਾਈ ਹੇਠ ਅੰਤਰਿਮ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਤਣਾਅਪੂਰਨ ਹੋ ਗਏ ਸਨ।

Advertisement
Advertisement
×