ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 22 ਨਵੰਬਰ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਇਸ ਸਬੰਧੀ ਜਾਣਾਕਰੀ ਦਿੰਦਿਆਂ...
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 22 ਨਵੰਬਰ

Advertisement

ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਇਸ ਸਬੰਧੀ ਜਾਣਾਕਰੀ ਦਿੰਦਿਆਂ ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਨੂੰ ਕਾਬੂ ਕਰਨ ਮੌਕੇ ਉਨ੍ਹਾਂ ਦਾ ਪਿੱਛਾ ਕਰਨ ਦੌਰਾਨ ਹੋਈ ਗੋਲੀਬਾਰੀ ਵਿਚ 2 ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ, ਹਲਾਂਕਿ ਮੁਠਭੇੜ ਤੋਂ ਬਾਅਦ ਪੁਲੀਸ ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੀ।

ਡੀਜੀਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਸੱਤ ਪਿਸਤੌਲ ਅਤੇ ਗਈ ਕਾਰਤੂਸ ਜ਼ਬਤ ਕੀਤੇ ਗਏ ਹਨ।

Advertisement