ਸਾਂਬਾ/ਜੰਮੂ, 20 ਜੂਨ
ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੱਜ ਤੜਕੇ ਬੱਸ ਨਹਿਰ ਵਿੱਚ ਡਿੱਗਣ ਕਾਰਨ ਔਰਤਾਂ ਤੇ ਬੱਚਿਆਂ ਸਮੇਤ 19 ਲੋਕ ਜ਼ਖ਼ਮੀ ਹੋ ਗਏ। ਇਹ ਘਟਨਾ ਸਮੋਤਰਾ ਚੰਨੀ ਇਲਾਕੇ ‘ਚ ਡਰਾਈਵਰ ਦੇ ਬੱਸ ‘ਤੇ ਕੰਟਰੋਲ ਗੁਆਉਣ ਤੋਂ ਬਾਅਦ ਵਾਪਰੀ। ਜ਼ਖ਼ਮੀਆਂ ਨੂੰ ਘਗਵਾਲ ਟਰਾਮਾ ਸੈਂਟਰ ਤੇ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ‘ਚ ਮਜ਼ਦੂਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸ਼ਾਮਲ ਹਨ। ਸਾਰੇ ਮਜ਼ਦੂਰ ਇੱਟਾਂ ਦੇ ਭੱਠੇ ‘ਤੇ ਕੰਮ ਕਰਨ ਲਈ ਕਸ਼ਮੀਰ ਜਾ ਰਹੇ ਸਨ।