ਜੰਮੂ: ਜੰਮੂ ਕਸ਼ਮੀਰ ਦੇ ਜੰਮੂ ਜ਼ਿਲ੍ਹੇ ਵਿੱਚ ਅੱਜ ਇੱਕ ਕਾਰ ਖੱਡ ਵਿੱਚ ਡਿੱਗਣ ਕਾਰਨ ਪੰਜਾਬ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੁਲੀਸ ਸੂਤਰਾਂ ਨੇ ਦੱਸਿਆ, ‘‘ਡਰਾਈਵਰ ਸਣੇ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਜੰਮੂ ਦੇ ਨਗਰੋਟਾ ਇਲਾਕੇ ਵਿੱਚ ਜੰਭੂ ਚਿੜੀਆਘਰ ਨੇੜੇ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ।’’ ਉਨ੍ਹਾਂ ਦੱਸਿਆ ਕਿ ਕਾਰ ਊਧਮਪੁਰ ਤੋਂ ਜੰਮੂ ਵੱਲ ਜਾ ਰਹੀ ਸੀ ਕਿ ਸੰਤੁਲਨ ਵਿਗੜਨ ਕਾਰਨ ਕਾਰ ਜੰਭੂ ਚਿੜੀਆਘਰ ਨੇੜੇ ਡੂੰਘੀ ਖੱਡ ’ਚ ਡਿੱਗ ਪਈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ, ਸ਼ਾਮ ਲਾਲ ਅਤੇ ਵਿਕਾਸ ਕੁਮਾਰ ਵਜੋਂ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਲਾਸ਼ਾਂ ਨੂੰ ਮੈਡੀਕਲ-ਕਾਨੂੰਨੀ ਕਾਰਵਾਈਆਂ ਲਈ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਭੇਜਿਆ ਗਿਆ ਹੈ। -ਆਈਏਐੱਨਐੱਸ