ਜੰਮੂ, 21 ਜਨਵਰੀ
ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ‘ਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਅਤੇ ਕੰਟਰੋਲ ਰੇਖਾ (ਐੱਲਓਸੀ) ਕੋਲੋਂ 31 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੁਣਛ ‘ਚ ਕੰਟਰੋਲ ਰੇਖਾ ਰਾਹੀਂ ਸੰਭਾਵਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਸੂਚਨਾ ਦੇ ਆਧਾਰ ‘ਤੇ ਭਾਰਤੀ ਫੌਜ ਨੇ ਪੁਲੀਸ ਨਾਲ ਮਿਲ ਕੇ ਮੁਹਿੰਮ ਚਲਾਈ।