ਜੰਮੂ, 28 ਅਕਤੂਬਰ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਅੱਜ ਸੜਕ ਹਾਦਸੇ ‘ਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 19 ਜ਼ਖ਼ਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਠਠਰੀ-ਡੋਡਾ ਰੋਡ ‘ਤੇ ਸੁਈ ਗੌਰੀ ਵਿਖੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡੂੰਘੀ ਖੱਡ ‘ਚ ਜਾ ਡਿੱਗੀ।