ਜੰਮੂ-ਕਸ਼ਮੀਰ: ਡੋਡਾ ਵਿੱਚ 2G ਮੋਬਾਈਲ ਇੰਟਰਨੈਟ ਸੇਵਾਵਾਂ ਬਹਾਲ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਹਫ਼ਤੇ ਬਾਅਦ 2G ਮੋਬਾਈਲ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਇਹ ਸੇਵਾਵਾਂ 8 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿਰਾਜ ਮਲਿਕ ਨੂੰ PSA ਤਹਿਤ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ ਕਾਰਨ ਮੁਅੱਤਲ ਕਰ ਦਿੱਤੀਆਂ ਗਈਆਂ ਸਨ, ਪਰ ਹੁਣ ਹਾਲਾਤ ਲਗਪਗ ਆਮ ਹੋ ਗਏ ਹਨ।
ਜ਼ਿਲ੍ਹੇ ਭਰ ਵਿੱਚ ਘੱਟ ਸਪੀਡ ਵਾਲੀ ਮੋਬਾਈਲ ਇੰਟਰਨੈਟ ਕਨੈਕਟੀਵਿਟੀ ਦਿਨ ਦੇ ਸ਼ੁਰੂਆਤੀ ਘੰਟਿਆਂ ਵਿੱਚ ਬਹਾਲ ਕਰ ਦਿੱਤੀ ਗਈ ਸੀ, ਪਰ ਸਥਾਨਕ ਵਸਨੀਕਾਂ ਨੇ 2G ਦੀ ਸੀਮਤ ਬੈਂਡਵਿਡਥ ਕਾਰਨ ਔਨਲਾਈਨ ਬੈਂਕਿੰਗ ਸੇਵਾਵਾਂ ਦੀ ਵਰਤੋਂ ਕਰਨ ਵਿੱਚ ਮੁਸ਼ਕਲਾਂ ਦੀ ਰਿਪੋਰਟ ਕੀਤੀ ਅਤੇ ਸੇਵਾਵਾਂ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦੀ ਮੰਗ ਕੀਤੀ।
ਅਧਿਕਾਰੀਆਂ ਨੇ ਐਤਵਾਰ ਨੂੰ ਜ਼ਿਲ੍ਹੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬ੍ਰਾਡਬੈਂਡ ਇੰਟਰਨੈਟ ਸੇਵਾਵਾਂ ਅਤੇ ਧਾਰਾ 163 ਬੀ.ਐਨ.ਐਸ.ਐਸ. ਤਹਿਤ ਲਗਾਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਸੀ, ਜਿਸ ਨਾਲ ਆਮ ਗਤੀਵਿਧੀਆਂ ਮੁੜ ਸ਼ੁਰੂ ਹੋ ਗਈਆਂ। ਸਿੱਖਿਆ ਸੰਸਥਾਵਾਂ ਵੀ ਸੋਮਵਾਰ ਨੂੰ ਤਿੰਨ ਹਫ਼ਤਿਆਂ ਬਾਅਦ ਦੁਬਾਰਾ ਖੁੱਲ੍ਹ ਗਈਆਂ।