ਜੰਮੂ: ਜੰਮੂ ਕਸ਼ਮੀਰ ਦੇ ਊਪ-ਰਾਜਪਾਲ ਮਨੋਜ ਸਿਨਹਾ ਨੇ ਅੱਜ ਕਿਹਾ ਕਿ ਊਨ੍ਹਾਂ ਦਾ ਪ੍ਰਸ਼ਾਸਨ ਪੰਜ ਸਿਧਾਂਤਾਂ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ, ਜਿਨ੍ਹਾਂ ਵਿੱਚ ਸ਼ਾਸਨ ਵਿੱਚ ਪਾਰਦਰਸ਼ਤਾ, ਰੁਜ਼ਗਾਰ ਦੇ ਮੌਕੇ ਪੈਦਾ ਕਰਨੇ, ਆਮ ਹਾਲਾਤ ਦੇ ਨਵੇਂ ਦੌਰ ਦੀ ਸਿਰਜਨਾ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਦਾ ਵਿਕਾਸ ਸ਼ਾਮਲ ਹਨ। ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਕਰਦਿਆਂ ਸਿਨਹਾ ਨੇ ਸ਼ਿਕਾਇਤਾਂ ਦੇ ਸਮਾਂ-ਬੱਧ ਨਬਿੇੜੇ ਦਾ ਭਰੋਸਾ ਦਿਵਾਇਆ। ਊਨ੍ਹਾਂ ਕਿਹਾ ਕਿ ਊਨ੍ਹਾਂ ਦਾ ਪ੍ਰਸ਼ਾਸਨ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹੈ। -ਪੀਟੀਆਈ