ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਹਿਜ਼ਬੁਲ ਦੇ ਮੁਖੀ ਸਲਾਹੂਦੀਨ ਦੇ ਪੁੱਤ ਸਣੇ ਚਾਰ ਜਣੇ ਸਰਕਾਰੀ ਨੌਕਰੀ ਤੋਂ ਬਰਖ਼ਾਸਤ ਕੀਤੇ : The Tribune India

ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਹਿਜ਼ਬੁਲ ਦੇ ਮੁਖੀ ਸਲਾਹੂਦੀਨ ਦੇ ਪੁੱਤ ਸਣੇ ਚਾਰ ਜਣੇ ਸਰਕਾਰੀ ਨੌਕਰੀ ਤੋਂ ਬਰਖ਼ਾਸਤ ਕੀਤੇ

ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਹਿਜ਼ਬੁਲ ਦੇ ਮੁਖੀ ਸਲਾਹੂਦੀਨ ਦੇ ਪੁੱਤ ਸਣੇ ਚਾਰ ਜਣੇ ਸਰਕਾਰੀ ਨੌਕਰੀ ਤੋਂ ਬਰਖ਼ਾਸਤ ਕੀਤੇ

ਸ੍ਰੀਨਗਰ, 13 ਅਗਸਤ

ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਨੇ ਪਾਬੰਦੀਸ਼ੁਦਾ ਹਿਜ਼ਬੁਲ ਮੁਜਾਹਿਦੀਨ ਦੇ ਮੁਖੀ ਸਈਦ ਸਲਾਹੂਦੀਨ ਦੇ ਪੁੱਤਰ ਅਤੇ ਅਤਿਵਾਦੀ ਫੰਡਿੰਗ ਦੋਸ਼ੀ ਬਿੱਟਾ ਕਰਾਤੇ ਦੀ ਪਤਨੀ ਸਮੇਤ ਆਪਣੇ ਚਾਰ ਕਰਮਚਾਰੀਆਂ ਨੂੰ ਨੌਰਕੀ ਤੋਂ ਬਰਖਾਸਤ ਕਰ ਦਿੱਤਾ ਹੈ। ਸਾਰੇ ਚਾਰ ਕਰਮਚਾਰੀਆਂ ਨੂੰ ਸੰਵਿਧਾਨ ਦੀ ਧਾਰਾ 311 ਦੇ ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਫਾਰੂਕ ਅਹਿਮਦ ਡਾਰ ਉਰਫ ਬਿੱਟਾ ਕਰਾਤੇ ਇਸ ਸਮੇਂ ਅਤਿਵਾਦੀ ਫੰਡਿੰਗ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਉਸ ਦੀ ਪਤਨੀ ਤੇ ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨਿਕ ਸੇਵਾਵਾਂ ਦੀ ਅਧਿਕਾਰੀ ਅਸਬਾਹ-ਉਲ-ਅਰਜਮੰਦ ਖਾਨ, ਉਦਯੋਗ ਅਤੇ ਵਣਜ ਵਿਭਾਗ ਦੇ ਸੂਚਨਾ ਅਤੇ ਤਕਨਾਲੋਜੀ ਦੇ ਮੈਨੇਜਰ ਅਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦੇ ਪਾਕਿਸਤਾਨ ਸਥਿਤ ਮੁਖੀ ਸਈਦ ਸਲਾਹੂਦੀਨ ਦੇ ਪੁੱਤਰ ਸਈਦ ਅਬਦੁਲ ਮੁਈਦ, ਡਾ. ਮੁਹੀਤ ਅਹਿਮਦ ਭੱਟ ਅਤੇ ਕਸ਼ਮੀਰ ਯੂਨੀਵਰਸਿਟੀ ਵਿੱਚ ਮਾਜਿਦ ਹੁਸੈਨ ਕਾਦਿਰੀ (ਸੀਨੀਅਰ ਅਸਿਸਟੈਂਟ ਪ੍ਰੋਫੈਸਰ) ਨੂੰ ਨੌਕਰੀ ਤੋਂ ਫਾਰਗ਼ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All