ਜੰਮੂ-ਕਸ਼ਮੀਰ:ਅਤਿਵਾਦ ਵਿਰੋਧੀ ਕਾਰਵਾਈ ਤੀਜੇ ਦਿਨ ਵੀ ਜਾਰੀ ,ਦੋ ਅਤਿਵਾਦੀ ਹਲਾਕ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅਤਿਵਾਦ ਵਿਰੋਧੀ ਕਾਰਵਾਈ ਅੱਜ ਤੀਜੇ ਦਿਨ ਜਾਰੀ ਹੈ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲਾ ਤੀਜੇ ਦਿਨ ਵਿੱਚ ਦਾਖਲ ਹੋ ਗਿਆ ਹੈ ਅਤੇ ਅੱਜ ਸਵੇਰ ਤੋਂ ਰੁਕ-ਰੁਕ ਕੇ ਗੋਲੀਬਾਰੀ ਹੋ ਰਹੀ ਹੈ। ਅਤਿਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਸਮੇਤ ਸਾਰੇ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਅਖਲ ਵਿਖੇ ਇੱਕ ਜੰਗਲੀ ਖੇਤਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਖੁਫੀਆ ਜਾਣਕਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਬੀਤੇ ਦਿਨ ਮੁਕਾਬਲੇ ਵਿੱਚ ਦੋ ਅਤਿਵਾਦੀ ਢੇਰ ਕਰ ਦਿੱਤੇ ਗਏ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਦੋਵਾਂ ਧਿਰਾਂ ਵਿਚਕਾਰ ਸ਼ੁਰੂਆਤੀ ਗੋਲੀਬਾਰੀ ਤੋਂ ਬਾਅਦ ਰਾਤ ਲਈ ਕਾਰਵਾਈ ਰੋਕ ਦਿੱਤੀ ਗਈ। ਘੇਰਾਬੰਦੀ ਨੂੰ ਮਜ਼ਬੂਤ ਕਰ ਦਿੱਤਾ ਗਿਆ ਸੀ ਅਤੇ ਖੇਤਰ ਵਿੱਚ ਵਾਧੂ ਬਲ ਭੇਜੇ ਗਏ ਸਨ।
ਅਧਿਕਾਰੀਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼ਨੀਵਾਰ ਸਵੇਰੇ ਗੋਲੀਬਾਰੀ ਮੁੜ ਸ਼ੁਰੂ ਹੋਈ ਜਿਸ ਦੌਰਾਨ ਦੋ ਅਤਿਵਾਦੀ ਮਾਰੇ ਗਏ। ਮਾਰੇ ਗਏ ਅਤਿਵਾਦੀਆਂ ਦੀ ਪਹਿਚਾਣ ਅਤੇ ਇਹ ਕਿਸ ਸਮੁੂਹ ਨਾਲ ਸਬੰਧਤ ਨੇ ਪਤਾ ਲਗਾਇਆ ਜਾ ਰਿਹਾ। pti