ਸ੍ਰੀਨਗਰ, 1 ਫਰਵਰੀ
ਜੰਮੂ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ ਵਿਚ ਇਕ ਮਸਜਿਦ ਤੋਂ ਆਪਣੇ ਘਰ ਵੱਲ ਨੂੰ ਜਾ ਰਹੇ ਇਕ ਪੁਲੀਸ ਅਧਿਕਾਰੀ ’ਤੇ ਅਤਿਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਅਧਿਕਾਰੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਹਮਲਾਵਰਾਂ ਦੀ ਭਾਲ ਆਰੰਭ ਦਿੱਤੀ ਗਈ ਹੈ। ਕਸ਼ਮੀਰ ਜ਼ੋਨ ਪੁਲੀਸ ਨੇ ਇਕ ਟਵੀਟ ਵਿਚ ਕਿਹਾ, ‘‘ਸ਼ੋਪੀਆਂ ਵਿਚ ਪੈਂਦੇ ਅਮੀਸ਼ਿਜੀਪੋਰਾ ਖੇਤਰ ’ਚ ਇਕ ਮਸਜਿਦ ’ਚੋਂ ਨਮਾਜ਼ ਪੜ੍ਹ ਕੇ ਘਰ ਪਰਤ ਰਹੇ ਏਐੱਸਆਈ ਸ਼ਬੀਰ ਅਹਿਮਦ ’ਤੇ ਅਤਿਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ। ਅਹਿਮਦ ਦਾ ਸ੍ਰੀਨਗਰ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।’’ ਇਸ ਸਬੰਧ ਵਿਚ ਇਕ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -ਪੀਟੀਆਈ