ਊਧਮਪੁਰ/ਜੰਮੂ, 7 ਜੁਲਾਈ
ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਬਰਾਤੀਆਂ ਨੂੰ ਲਿਜਾ ਰਹੀ ਬੱਸ ਖੱਡ ਵਿੱਚ ਡਿੱਗ ਪਈ, ਜਿਸ ਕਾਰਨ ਬੱਸ ਵਿੱਚ ਸਵਾਰ ਦੋ ਜਣਿਆਂ ਦੀ ਮੌਤ ਹੋ ਗਈ, ਜਦ ਕਿ 54 ਹੋਰ ਜ਼ਖ਼ਮੀ ਹੋ ਗਏ। ਜ਼ਖਮੀਆਂ ਵਿੱਚ 20 ਔਰਤਾਂ ਅਤੇ 18 ਬੱਚੇ ਸ਼ਾਮਲ ਹਨ। ਸਰਕਾਰੀ ਸੂਤਰਾਂ ਅਨੁਸਾਰ ਇਹ ਬੱਸ ਰਾਮਨਗਰ ਤੋਂ ਛਤਰੇਦੀ ਜਾ ਰਹੀ ਸੀ ਕਿ ਪਿੰਡ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ। ਮ੍ਰਿਤਕਾਂ ਦੀ ਪਛਾਣ ਪ੍ਰੇਮ ਨਾਥ ਅਤੇ ਸ਼ੰਮੀ ਕੁਮਾਰ ਵਜੋਂ ਹੋਈ ਹੈ।