ਸ੍ਰੀਨਗਰ, 5 ਅਕਤੂਬਰ
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਪੁਲੀਸ ਮੁਲਾਜ਼ਮ ਵੱਲੋਂ ਕਥਿਤ ਗ਼ਲਤੀ ਨਾਲ ਚੱਲੀ ਗੋਲੀ ਕਰਕੇ ਆਮ ਨਾਗਰਿਕ ਦੀ ਮੌਤ ਹੋ ਗਈ। ਸਰਵਿਸ ਰਾਈਫ਼ਲ ਤੋਂ ਗੋਲੀ ਚਲਾਉਣ ਵਾਲੇ ਪੁਲੀਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਨੈਸ਼ਨਲ ਕਾਨਫਰੰਸ ਤੇ ਪੀਪਲਜ਼ ਡੈਮੋਕਰੈਟਿਕ ਪਾਰਟੀ ਸਣੇ ਹੋਰਨਾਂ ਸਿਆਸੀ ਪਾਰਟੀਆਂ ਨੇ ਘਟਨਾ ਦੀ ਨਿਖੇਧੀ ਕਰਦੇ ਹੋਏ ‘ਪੁਖਤਾ ਜਾਂਚ’ ਦੀ ਮੰਗ ਕੀਤੀ ਹੈ। ਮਾਰੇ ਗਏ ਆਮ ਨਾਗਰਿਕ ਦੀ ਪਛਾਣ ਆਸਿਫ਼ ਅਹਿਮਦ ਪਾਦਰੂ (25) ਵਜੋਂ ਹੋਈ ਹੈ। ਇਹ ਘਟਨਾ ਅੱਜ ਸਵੇਰੇ 10 ਵਜੇ ਦੇ ਕਰੀਬ ਪੁਲਵਾਮਾ ਦੇ ਹਾਲ ਦੀ ਹੈ। ਪੀੜਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਮਹਬਿੂਬਾ ਮੁਫ਼ਤੀ ਨੇ ਪਾਦਰੂ ਦੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। -ਪੀਟੀਆਈ