ਜੰਮੂ ਕਸ਼ਮੀਰ ਕਾਂਗਰਸ ਵੱਲੋਂ ਗੁਲਾਮ ਨਬੀ ਆਜ਼ਾਦ ਖ਼ਿਲਾਫ਼ ਪ੍ਰਦਰਸ਼ਨ

ਜੰਮੂ ਕਸ਼ਮੀਰ ਕਾਂਗਰਸ ਵੱਲੋਂ ਗੁਲਾਮ ਨਬੀ ਆਜ਼ਾਦ ਖ਼ਿਲਾਫ਼ ਪ੍ਰਦਰਸ਼ਨ

ਜੰਮੂ ਵਿੱਚ ਕਾਂਗਰਸੀ ਵਰਕਰ ਗੁਲਾਬ ਨਬੀ ਆਜ਼ਾਦ ਦਾ ਫੁਤਲਾ ਫੂਕਦੇ ਹੋਏ।

ਜੰਮੂ, 2 ਮਾਰਚ

ਕਾਂਗਰਸ ਵਰਕਰਾਂ ਨੇ ਅੱਜ ਇੱਥੇ ਰੋਸ ਮੁਜ਼ਾਹਰਾ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਦਾ ਪੁਤਲਾ ਫੂਕਿਆਂ। ਉਨ੍ਹਾਂ ਦੋਸ਼ ਲਾਇਆ ਕਿ ਉਹ ਆਪਣੇ ਨਿੱਜੀ ਹਿੱਤਾਂ ਲਈ ਭਾਜਪਾ ਨਾਲ ਰਲ ਕੇ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਕਾਂਗਰਸ ਵਰਕਰਾਂ ਨੇ ਮੰਗ ਕੀਤੀ ਕਿ ਆਜ਼ਾਦ ਨੂੰ ਪਾਰਟੀ ’ਚੋਂ ਕੱਢਿਆ ਜਾਵੇ। ਜੀ-23 ਆਗੂਆਂ ਵੱਲੋਂ ਇੱਥੇ ਪਿਛਲੇ ਦਿਨੀਂ ਕੀਤੀ ਗਈ ਰੈਲੀ ਮਗਰੋਂ ਇਹ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਆਪਣੀ ਕਿਸਮ ਦਾ ਪਹਿਲਾ ਰੋਸ ਮੁਜ਼ਹਰਾ ਹੈ। ਜੰਮੂ ਕਸ਼ਮੀਰ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਮੁਹੰਮਦ ਸ਼ਾਹਨਵਾਜ਼ ਚੌਧਰੀ ਅਤੇ ਜ਼ਿਲ੍ਹਾ ਵਿਕਾਸ ਕੌਂਸਲ ਦੇ ਮੈਂਬਰਾਂ ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਕਾਂਗਰਸ ਵਰਕਰ ਇੱਥੋਂ ਦੇ ਪ੍ਰੈੱਸ ਕਲੱਬ ਦੇ ਬਾਹਰ ਇਕੱਠੇ ਹੋਏ ਅਤੇ ਗੁਲਾਜ਼ ਨਬੀ ਆਜ਼ਾਦ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ।  ਉਨ੍ਹਾਂ ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਹੱਕ ’ਚ ਵੀ ਨਾਅਰੇਬਾਜ਼ੀ ਕੀਤੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All