ਸ੍ਰੀਨਗਰ, 17 ਜੁਲਾਈ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਅਤਿਵਾਦੀ ਹਮਲੇ ‘ਚ ਸੀਆਰਪੀਐੱਫ ਦਾ ਅਧਿਕਾਰੀ ਸ਼ਹੀਦ ਹੋ ਗਿਆ। ਅੱਜ ਬਾਅਦ ਦੁਪਹਿਰ 2:20 ਵਜੇ ਅਤਿਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਗੰਗੂ ਖੇਤਰ ਵਿੱਚ ਪੁਲੀਸ ਅਤੇ ਸੀਆਰਪੀਐੱਫ ਦੀ ਸਾਂਝੀ ਨਾਕਾ ਪਾਰਟੀ ਉੱਤੇ ਗੋਲੀਬਾਰੀ ਕੀਤੀ। ਹਮਲੇ ‘ਚ ਕੇਂਦਰੀ ਰਿਜ਼ਰਵ ਪੁਲਿਸ ਬਲ ਦਾ ਸਹਾਇਕ ਸਬ-ਇੰਸਪੈਕਟਰ ਵਿਨੋਦ ਕੁਮਾਰ ਜ਼ਖ਼ਮੀ ਹੋ ਗਿਆ। ਉਸ ਨੂੰ ਪੁਲਵਾਮਾ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਹ ਸ਼ਹੀਦ ਗਿਆ।