ਸ੍ਰੀਨਗਰ, 16 ਜੁਲਾਈ
ਜੰਮੂ ਕਸ਼ਮੀਰ ਵਿਚ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਅਗਲੇ ਹਫ਼ਤੇ ਈਦ-ਉਲ-ਅਧਾ (ਬਕਰੀਦ) ਮੌਕੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਗਊਆਂ ਤੇ ਊਠਾਂ ਨੂੰ ਗੈਰ-ਕਾਨੂੰਨੀ ਤੌਰ ’ਤੇ ਹਲਾਲ ਕੀਤੇ ਜਾਣ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ।
ਜੰਮੂ ਤੇ ਕਸ਼ਮੀਰ ਦੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਇੰਸਪੈਕਟਰ ਜਨਰਲਾਂ ਨੂੰ ਲਿਖੇ ਇਕ ਪੱਤਰ ਰਾਹੀਂ ਜੰਮੂ ਕਸ਼ਮੀਰ ਦੇ ਪਸ਼ੂ ਪਾਲਣ ਤੇ ਮੱਛੀ ਪਾਲਣ ਵਿਭਾਗ ਨੇ ਬਕਰੀਦ ਮੌਕੇ ਗਊਆਂ, ਵੱਛਿਆਂ ਤੇ ਊਠਾਂ ਨੂੰ ਹਲਾਲ ਕਰਨ ’ਤੇ ਰੋਕ ਲਾਉਣ ਲਈ ਕਿਹਾ ਹੈ। ਇਹ ਪੱਤਰ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ (ਯੋਜਨਾ) ਵੱਲੋਂ ਲਿਖਿਆ ਗਿਆ ਹੈ। -ਪੀਟੀਆਈ