ਜੰਮੂ ਕਸ਼ਮੀਰ ਚੋਣਾਂ: ਐੱਨਸੀ ਤੇ ਕਾਂਗਰਸ ਵਿਚਾਲੇ ਸੀਟਾਂ ਬਾਰੇ ਮਤਭੇਦ, ਦੋਵਾਂ ਪਾਰਟੀਆਂ ਦੇ ਆਗੂ ਕਰ ਰਹੇ ਨੇ ਮੀਟਿੰਗ
ਸ੍ਰੀਨਗਰ, 26 ਅਗਸਤ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਮਤਭੇਦਾਂ ਨੂੰ ਸੁਲਝਾਉਣ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੱਜ ਨੈਸ਼ਨਲ ਕਾਨਫਰੰਸ ਦੇ ਆਗੂਆਂ ਨਾਲ ਗੱਲਬਾਤ ਕੀਤੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸੀਨੀਅਰ ਨੇਤਾ ਸਲਮਾਨ ਖੁਰਸ਼ੀਦ ਅਤੇ...
Advertisement
ਸ੍ਰੀਨਗਰ, 26 ਅਗਸਤ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਮਤਭੇਦਾਂ ਨੂੰ ਸੁਲਝਾਉਣ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੱਜ ਨੈਸ਼ਨਲ ਕਾਨਫਰੰਸ ਦੇ ਆਗੂਆਂ ਨਾਲ ਗੱਲਬਾਤ ਕੀਤੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸੀਨੀਅਰ ਨੇਤਾ ਸਲਮਾਨ ਖੁਰਸ਼ੀਦ ਅਤੇ ਸੂਬਾ ਇੰਚਾਰਜ ਭਰਤ ਸਿੰਘ ਸੋਲੰਕੀ ਇੱਥੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਮੀਤ ਪ੍ਰਧਾਨ ਉਮਰ ਅਬਦੁੱਲਾ ਦੇ ਘਰ ਪੁੱਜੇ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਦੱਸਿਆ ਕਿ ਸਥਾਨਕ ਆਗੂਆਂ ਵਿਚਾਲੇ ਹੋਈ ਗੱਲਬਾਤ ਦੌਰਾਨ ਸੀਟਾਂ ਦੀ ਵੰਡ ਨੂੰ ਲੈ ਕੇ ਕੁਝ ਮਤਭੇਦ ਸਾਹਮਣੇ ਆਉਣ ਮਗਰੋਂ ਇਹ ਮੀਟਿੰਗ ਕੀਤੀ ਜਾ ਰਹੀ ਹੈ। ਦੋਵਾਂ ਪਾਰਟੀਆਂ ਨੇ ਕਾਫ਼ੀ ਸੀਟਾਂ ’ਤੇ ਸਹਿਮਤੀ ਦਿੱਤੀ ਹੈ ਪਰ ਕੁੱਝ ਇਕ ’ਤੇ ਮਤਭੇਦ ਹਨ। ਸੂਤਰਾਂ ਨੇ ਕਿਹਾ ਕਿ ਅੱਜ ਸ਼ਾਮ ਤੱਕ ਇਹ ਵੀ ਦੂਰ ਹੋ ਜਾਣਗੇ
Advertisement
Advertisement
×