ਸ੍ਰੀਨਗਰ, 25 ਜੂਨ
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਹ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਅਧੀਨ ਸ਼ੀਰਮਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮਹਿੰਮ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਆਖਰੀ ਰਿਪੋਰਟਾਂ ਮਿਲਣ ਤੱਕ ਦੋਵੇਂ ਪਾਸਿਉਂ ਗੋਲੀਬਾਰੀ ਜਾਰੀ ਸੀ।