DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਮੂ-ਕਸ਼ਮੀਰ: ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦਾ ਗੇਟ ਖੋਲ੍ਹਿਆ

ਰਿਆਸੀ, 16 ਮਈ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਚਨਾਬ ਨਦੀ ’ਤੇ ਬਣੇ ਸਲਾਲ ਡੈਮ ਦੇ ਗੇਟ ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਟਕਰਾਅ ਕਾਰਨ ਬੰਦ ਕਰ ਦਿੱਤੇ ਗਏ ਸਨ। ਪਰ ਹੁਣ ਸੰਭਾਵੀ ਤੌਰ ’ਤੇ ਪਾਣੀ...
  • fb
  • twitter
  • whatsapp
  • whatsapp
featured-img featured-img
Gates of Salal dam were opened in Reasi on Tuesday. ANI
Advertisement
ਰਿਆਸੀ, 16 ਮਈ
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਚਨਾਬ ਨਦੀ ’ਤੇ ਬਣੇ ਸਲਾਲ ਡੈਮ ਦੇ ਗੇਟ ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਟਕਰਾਅ ਕਾਰਨ ਬੰਦ ਕਰ ਦਿੱਤੇ ਗਏ ਸਨ। ਪਰ ਹੁਣ ਸੰਭਾਵੀ ਤੌਰ ’ਤੇ ਪਾਣੀ ਦੇ ਪੱਧਰ ਵਿਚ ਵਾਧੇ ਕਾਰਨ ਓਵਰਫਲੋ ਨੂੰ ਸੰਭਾਲਣ ਲਈ ਸ਼ੁੱਕਰਵਾਰ ਸਵੇਰੇ ਡੈਮ ਦੇ ਇਕ ਗੇਟ ਨੂੰ ਖੋਲ੍ਹ ਦਿੱਤਾ ਗਿਆ ਹੈ।
ਇਸ ਤੋਂ ਪਹਿਲਾ ਜੰਮੂ-ਕਸ਼ਮੀਰ ਵਿਚ ਭਾਰੀ ਮੀਂਹ ਤੋਂ ਬਾਅਦ 8 ਮਈ ਨੂੰ ਬਗਲੀਹਾਰ ਡੈਮ ਦੇ ਗੇਟ ਖੋਲ੍ਹੇ ਗਏ ਸਨ, ਜਿਸ ਕਾਰਨ ਹੜ੍ਹ ਆ ਸਕਦੇ ਸਨ। ਉਧਰ ਤਣਾਅ ਖ਼ਤਮ ਕਰਨ ਦੇ ਸਮਝੌਤੇ ਵੱਲ ਵਧਣ ਦੇ ਬਾਵਜੂਦ ਭਾਰਤ ਸਰਕਾਰ ਨੇ ਸਿੰਧ ਜਲ ਸੰਧੀ ’ਤੇ ਆਪਣਾ ਰੁਖ਼ ਕਾਇਮ ਰੱਖਿਆ ਹੈ, ਜੋ ਅਜੇ ਵੀ ਮੁਲਤਵੀ ਹੈ। ਜ਼ਿਕਰਯੋਗ ਹੈ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਸੰਧੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਸਿੰਧ ਪ੍ਰਣਾਲੀ ਵਿਚ ਮੁੱਖ ਸਿੰਧ ਨਦੀ, ਜੇਹਲਮ, ਚਨਾਬ, ਰਾਵੀ, ਬਿਆਸ ਅਤੇ ਸਤਲੁਜ ਸ਼ਾਮਲ ਹਨ। -ਏਐੱਨਆਈ
Advertisement
×