ਸ੍ਰੀਨਗਰ, 22 ਅਗਸਤ
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਰਾਤ ਅਤਿਵਾਦੀਆਂ ਨੇ ਮਹਿਲਾ ਸਰਪੰਚ ਦੇ ਘਰ ’ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ ਕਰੀਬ 9.55 ’ਤੇ ਅਤਿਵਾਦੀਆਂ ਨੇ ਉੱਤਰੀ ਕਸ਼ਮੀਰ ਦੇ ਕ੍ਰੀਰੀ ਇਲਾਕੇ ਵਿੱਚ ਪਿੰਡ ਸ਼ਕਰਵਾੜਾ ਦੀ ਸਰਪੰਚ ਨਰਿੰਦਰ ਕੌਰ ਦੀ ਰਿਹਾਇਸ਼ ’ਤੇ ਗ੍ਰਨੇਡ ਸੁੱਟਿਆ ਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। -ਪੀਟੀਆਈ