ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ-ਕਸ਼ਮੀਰ: ਭਾਰੀ ਮੀਂਹ ਕਾਰਨ ਚਨਾਬ ਦਰਿਆ ’ਚ ਹੜ੍ਹ, ਡੋਡਾ ’ਚ ਜਾਨੀ ਨੁਕਸਾਨ

ਰਾਮਬਨ, 27 ਜੂਨ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਚਨਾਬ ਦਰਿਆ ਦਾ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਨਾਲ ਬਗਲੀਹਾਰ ਹਾਈਡ੍ਰੋਇਲੈਕਟ੍ਰਿਕ ਪਾਵਰ ਪ੍ਰੋਜੈਕਟ ਵਿੱਚ ਹੜ੍ਹ ਆ ਗਿਆ ਹੈ। ਅਧਿਕਾਰੀਆਂ ਅਨੁਸਾਰ ਡੋਡਾ ਜ਼ਿਲ੍ਹੇ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ...
Advertisement

ਰਾਮਬਨ, 27 ਜੂਨ

ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਚਨਾਬ ਦਰਿਆ ਦਾ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਨਾਲ ਬਗਲੀਹਾਰ ਹਾਈਡ੍ਰੋਇਲੈਕਟ੍ਰਿਕ ਪਾਵਰ ਪ੍ਰੋਜੈਕਟ ਵਿੱਚ ਹੜ੍ਹ ਆ ਗਿਆ ਹੈ। ਅਧਿਕਾਰੀਆਂ ਅਨੁਸਾਰ ਡੋਡਾ ਜ਼ਿਲ੍ਹੇ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਕਾਰਨ ਕਈ ਜਾਨਾਂ ਗਈਆਂ ਹਨ। ਡੋਡਾ-ਕਿਸ਼ਤਵਾੜ-ਰਾਮਬਨ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (DIG) ਸ਼੍ਰੀਧਰ ਪਾਟਿਲ ਨੇ ਸਥਿਤੀ ਗੰਭੀਰਤਾ ਬਾਰੇ ਦੱਸਦਿਆਂ ਲੋਕਾਂ ਨੂੰ ਦਰਿਆਵਾਂ ਅਤੇ ਵਗਦੇ ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

Advertisement

ਡੀਆਈਜੀ ਨੇ ਕਿਹਾ, ‘‘ਚਨਾਬ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਡੋਡਾ ਜ਼ਿਲ੍ਹੇ ਵਿੱਚ ਵੀ ਸਾਡੇ ਧਿਆਨ ਵਿੱਚ ਇੱਕ ਘਟਨਾ ਆਈ ਹੈ, ਜਿਸ ’ਚ ਕੁਝ ਲੋਕਾਂ ਦੀ ਜਾਨ ਗਈ ਹੈ। ਮੈਂ ਸਾਰੇ ਲੋਕਾਂ ਨੂੰ ਦਰਿਆਵਾਂ ਦੇ ਨੇੜੇ ਨਾ ਜਾਣ ਦੀ ਅਪੀਲ ਕਰਦਾ ਹਾਂ... ਪਾਣੀ ਦਾ ਪੱਧਰ ਬਹੁਤ ਜ਼ਿਆਦਾ ਹੈ। ਆਪਣੇ ਆਪ ਨੂੰ ਖਤਰੇ ਵਿੱਚ ਨਾ ਪਾਓ।’’

ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ 24 ਜੂਨ ਤੋਂ 30 ਜੂਨ ਤੱਕ ਉੱਤਰ-ਪੱਛਮੀ ਭਾਰਤ ਵਿੱਚ ਗਰਜ, ਬਿਜਲੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਹੈ। -ਏਐੱਨਆਈ

Advertisement