ਜੰਮੂ ਕਸ਼ਮੀਰ: ਕੁਪਵਾੜਾ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਦਹਿਸ਼ਤਗਰਦ ਹਲਾਕ
ਸੁਰੱਖਿਆ ਬਲਾਂ ਵੱਲੋਂ ਕੰਟਰੋਲ ਰੇਖਾ ਦੇ ਨਾਲ ਸਰਹੱਦੀ ਇਲਾਕੇ ’ਚ ਤਲਾਸ਼ੀ ਮੁਹਿੰਮ ਜਾਰੀ
Advertisement
ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਮਛੀਲ ਤੇ ਡੁਡਨਿਆਲ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ। ਭਾਰਤੀ ਫੌਜ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ।
Advertisement
ਜਾਣਕਾਰੀ ਅਨੁਸਾਰ ਸਲਾਮਤੀ ਦਸਤਿਆਂ ਨੇ ਸੋਮਵਾਰ ਸ਼ਾਮ ਨੂੰ 7 ਵਜੇ ਦੇ ਕਰੀਬ ਕੁਪਵਾੜਾ ਸੈਕਟਰ ਵਿਚ ਕੰਟਰੋਲ ਰੇਖਾ ਦੇ ਨਾਲ ਸ਼ੱਕੀ ਨਕਲੋਹਰਕਤ ਦੇਖਣ ਮਗਰੋਂ ਫਾਇਰਿੰਗ ਕੀਤੀ ਸੀ। ਭਾਰਤੀ ਫੌਜ ਦੇ ਅਧਿਕਾਰੀਆਂ ਮੁਤਾਬਕ ਸਰਹੱਦੀ ਇਲਾਕੇ ਵਿਚ ਅਪਰੇਸ਼ਨ ਅਜੇ ਵੀ ਜਾਰੀ ਹੈ ਜਦੋਂਕਿ ਹੋਰ ਵੇਰਵਿਆਂ ਦੀ ਉਡੀਕ ਹੈ।
Advertisement