ਮੇਂਢਰ/ਜੰਮੂ, 28 ਫਰਵਰੀ
ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਫ਼ੌਜ ਦੇ ਜਵਾਨਾਂ ਨੇ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਤੋਂ ਬਾਅਦ ਪਾਕਿਸਤਾਨੀ ਡਰੋਨ ‘ਤੇ ਗੋਲੀਬਾਰੀ ਕੀਤੀ। ਮੇਂਢਰ ਅਤੇ ਕ੍ਰਿਸ਼ਨਾ ਘਾਟੀ ਸੈਕਟਰਾਂ ਵਿੱਚ ਕੁਝ ਮੂਹਰਲੀਆਂ ਭਾਰਤੀ ਚੌਕੀਆਂ ਉੱਤੇ ਥੋੜ੍ਹੇ ਸਮੇਂ ਲਈ ਚੱਕਰ ਲਗਾਉਣ ਤੋਂ ਬਾਅਦ ਡਰੋਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਪਰਤ ਗਿਆ। ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਕਿ ਡਰੋਨ ਤੋਂ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਸੁੱਟੇ ਗਏ ਹਨ ਜਾਂ ਨਹੀਂ ਪਰ ਕੁੱਝ ਵੀ ਨਹੀਂ ਮਿਲਿਆ।