ਜੰਮੂ-ਕਸ਼ਮੀਰ: 22 ਦਿਨਾਂ ਬਾਅਦ ਮਾਤਾ ਵੈਸ਼ਨੋ ਦੇਵੀ ਯਾਤਰਾ ਮੁੜ ਹੋਵੇਗੀ ਸ਼ੁਰੂ
ਖ਼ਰਾਬ ਮੌਸਮ ਤੇ ਸੁਰੱਖਿਆ ਦੇ ਮੱਦੇਨਜ਼ਰ ਯਾਤਰਾ ਕੀਤੀ ਗਈ ਸੀ ਮੁਅੱਤਲ; ਭਲਕੇ ਤੋਂ ਮੁੜ ਸ਼ੁਰੂ
Advertisement
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਤ੍ਰਿਕੁਟਾ ਪਹਾੜੀਆਂ ਦੇ ਸਿਖਰ ’ਤੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ਦੀ ਯਾਤਰਾ ਬੁੱਧਵਾਰ ਨੂੰ ਮੁੜ ਸ਼ੁਰੂ ਹੋਵੇਗੀ, ਜੇਕਰ ਮੌਸਮ ਅਨੁਕੂਲ ਰਹਿੰਦਾ ਹੈ।
ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (SMVDSB) ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, “ ਜੈ ਮਾਤਾ ਦੀ... ਵੈਸ਼ਨੋ ਦੇਵੀ ਯਾਤਰਾ 17 ਸਤੰਬਰ, 2025 (ਬੁੱਧਵਾਰ) ਤੋਂ ਅਨੁਕੂਲ ਮੌਸਮ ਦੇ ਅਧੀਨ ਮੁੜ ਸ਼ੁਰੂ ਹੋਵੇਗੀ। ਸ਼ਰਧਾਲੂਆਂ ਨੂੰ ਅਧਿਕਾਰਤ ਸੰਚਾਰ ਚੈਨਲਾਂ ਰਾਹੀਂ ਅਪਡੇਟ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ।”
Advertisement
ਜ਼ਿਕਰਯੋਗ ਹੈ ਕਿ 26 ਅਗਸਤ ਨੂੰ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਇਸ ਤੋਂ ਕੁਝ ਘੰਟੇ ਪਹਿਲਾਂ ਕਿ ਧਾਰਮਿਕ ਸਥਾਨ ਨੂੰ ਜਾਣ ਵਾਲੇ ਰਸਤੇ ’ਤੇ ਜ਼ਮੀਨ ਖਿਸਕ ਗਈ ਸੀ, ਜਿਸ ਦੇ ਨਤੀਜੇ ਵਜੋਂ 34 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਅਤੇ 20 ਹੋਰ ਜ਼ਖਮੀ ਹੋ ਗਏ ਸਨ।
ਇਸ ਤੋਂ ਪਹਿਲਾਂ ਸ਼ਰਾਈਨ ਬੋਰਡ ਨੇ 14 ਸਤੰਬਰ ਨੂੰ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ ਪਰ ਲਗਾਤਾਰ ਮੀਂਹ ਕਾਰਨ ਮੁਅੱਤਲੀ ਦੀ ਮਿਆਦ ਵਧਾਉਣੀ ਪਈ ਸੀ।
Advertisement
×