DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jammu and Kashmir News: ਦਹਿਸ਼ਤਗਰਦੀ ਮਾਮਲੇ ’ਚ ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ਵਿੱਚ ਛਾਪੇਮਾਰੀ

ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਸ੍ਰੀਨਗਰ, ਸ਼ੋਪੀਆਂ ਤੇ ਗੰਦਰਬਲ ’ਚ ਵੱਡੀ ਕਾਰਵਾਈ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Jammu and Kashmir News: ਜੰਮੂ-ਕਸ਼ਮੀਰ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈਕੇ) ਵਿੰਗ ਵੱਲੋਂ ਅੱਜ ਸਵੇਰੇ ਵਾਦੀ ਦੇ ਤਿੰਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਟਿਕਾਣਿਆਂ 'ਤੇ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਹਾਲ ਹੀ ਵਿੱਚ ਦਰਜ ਕੀਤੇ ਗਏ ਇੱਕ ਦਹਿਸ਼ਤਗਰਦੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ।

ਪੁਲੀਸ ਸੂਤਰਾਂ ਨੇ ਦੱਸਿਆ ਕਿ ਸੀਆਈਕੇ (CIK) ਦੀਆਂ ਟੀਮਾਂ ਨੇ ਸ੍ਰੀਨਗਰ, ਸ਼ੋਪੀਆਂ ਅਤੇ ਗੰਦਰਬਲ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਦਸਤਕ ਦਿੱਤੀ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਤਲਾਸ਼ੀ ਮੁਹਿੰਮ ਮਾਨਯੋਗ ਅਦਾਲਤ ਵੱਲੋਂ ਜਾਰੀ ਕੀਤੇ ਗਏ ਸਰਚ ਵਾਰੰਟਾਂ ਦੇ ਆਧਾਰ ’ਤੇ ਚਲਾਈ ਜਾ ਰਹੀ ਹੈ। ਇਹ ਮਾਮਲਾ ਸੀਆਈਕੇ ਥਾਣੇ ਵਿੱਚ ਦਰਜ ਇੱਕ ਤਾਜ਼ਾ ਦਹਿਸ਼ਤਗਰਦੀ ਜਾਂਚ ਨਾਲ ਜੁੜਿਆ ਹੋਇਆ ਹੈ।

Advertisement

ਹਾਲਾਂਕਿ ਪੁਲੀਸ ਨੇ ਅਜੇ ਤੱਕ ਇਸ ਛਾਪੇਮਾਰੀ ਦੌਰਾਨ ਹੋਈਆਂ ਬਰਾਮਦਗੀਆਂ ਜਾਂ ਕਿਸੇ ਦੀ ਹਿਰਾਸਤ ਬਾਰੇ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅਜੇ ਮੁੱਢਲੇ ਪੜਾਅ ’ਤੇ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਖ਼ਬਰ ਲਿਖੇ ਜਾਣ ਤੱਕ ਕਈ ਥਾਵਾਂ ’ਤੇ ਤਲਾਸ਼ੀ ਮੁਹਿੰਮ ਜਾਰੀ ਸੀ।

Advertisement

Advertisement
×