ਜੰਮੂ ਕਸ਼ਮੀਰ: ਐੱਨਆਈਏ ਵੱਲੋਂ ਦੋ ਮਜ਼ਦੂਰਾਂ ਦੀ ਹੱਤਿਆ ਦੇ ਮੁਲਜ਼ਮ ਦੀ ਜਾਇਦਾਦ ਕੁਰਕ
ਸ੍ਰੀਨਗਰ, 13 ਨਵੰਬਰ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਇਸ ਸਾਲ ਦੇ ਸ਼ੁਰੂ ਵਿੱਚ ਦੋ ਪਰਵਾਸੀ ਮਜ਼ਦੂਰਾਂ ਦੀ ਹੱਤਿਆ ਦੇ ਮਾਮਲੇ ਵਿੱਚ ਸ਼ਾਮਲ ਇਕ ਮੁਲਜ਼ਮ ਦੀ ਜਾਇਦਾਦ ਅੱਜ ਕੁਰਕ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਫਰਵਰੀ ਵਿੱਚ ਸ਼ੱਲਾ ਕਦਲ,...
Advertisement
ਸ੍ਰੀਨਗਰ, 13 ਨਵੰਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਇਸ ਸਾਲ ਦੇ ਸ਼ੁਰੂ ਵਿੱਚ ਦੋ ਪਰਵਾਸੀ ਮਜ਼ਦੂਰਾਂ ਦੀ ਹੱਤਿਆ ਦੇ ਮਾਮਲੇ ਵਿੱਚ ਸ਼ਾਮਲ ਇਕ ਮੁਲਜ਼ਮ ਦੀ ਜਾਇਦਾਦ ਅੱਜ ਕੁਰਕ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਫਰਵਰੀ ਵਿੱਚ ਸ਼ੱਲਾ ਕਦਲ, ਹੱਬਾ ਕਦਲ ਇਲਾਕੇ ਵਿੱਚ ਦੋ ਪਰਵਾਸੀ ਵਿਅਕਤੀਆਂ ਦੀ ਹੱਤਿਆ ਦੇ ਸਬੰਧ ਵਿੱਚ ਸ੍ਰੀਨਗਰ ਦੇ ਜ਼ਲਦਾਗਰ ਇਲਾਕੇ ਵਿੱਚ ਆਦਿਲ ਮਨਜ਼ੂਰ ਲਾਂਗੂ ਦੀ ਜਾਇਦਾਦ ਨੂੰ ਐੱਨਆਈਏ ਦੇ ਅਧਿਕਾਰੀਆਂ ਨੇ ਕੁਰਕ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀ ਧਾਰਾ 25 ਤਹਿਤ ਕੁਰਕ ਕੀਤਾ ਗਿਆ ਹੈ। -ਪੀਟੀਆਈ
Advertisement
Advertisement