ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅਤਿਵਾਦੀ ਹਲਾਕ
ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਖੇਤਰ ਵਿੱਚ ਰਾਤ ਭਰ ਚੱਲੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲੀਸ, ਸੀਆਰਪੀਐੱਫ ਅਤੇ ਸਪੈਸ਼ਲ ਆਪ੍ਰੇਸ਼ਨਜ਼ ਗਰੁੱਪ (SOG) ਵੱਲੋਂ ਚਲਾਇਆ ਜਾ ਰਿਹਾ ਇਹ ਸਾਂਝਾ ਅਤਿਵਾਦ-ਵਿਰੋਧੀ...
Advertisement
ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਖੇਤਰ ਵਿੱਚ ਰਾਤ ਭਰ ਚੱਲੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲੀਸ, ਸੀਆਰਪੀਐੱਫ ਅਤੇ ਸਪੈਸ਼ਲ ਆਪ੍ਰੇਸ਼ਨਜ਼ ਗਰੁੱਪ (SOG) ਵੱਲੋਂ ਚਲਾਇਆ ਜਾ ਰਿਹਾ ਇਹ ਸਾਂਝਾ ਅਤਿਵਾਦ-ਵਿਰੋਧੀ ਅਪਰੇਸ਼ਨ ਅਜੇ ਵੀ ਜਾਰੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ, ‘ਅਪਰੇਸ਼ਨ ਅਖਲ, ਕੁਲਗਾਮ ਵਿਚ ਰਾਤ ਭਰ ਰੁਕ-ਰੁਕ ਕੇ ਅਤੇ ਭਾਰੀ ਗੋਲੀਬਾਰੀ ਜਾਰੀ ਰਹੀ। ਚੌਕਸ ਜਵਾਨਾਂ ਨੇ ਗੋਲੀਬਾਰੀ ਨਾਲ ਜਵਾਬ ਦਿੱਤਾ ਅਤੇ ਸੰਪਰਕ ਬਣਾਈ ਰੱਖਦੇ ਹੋਏ ਘੇਰਾ ਹੋਰ ਤੰਗ ਕਰ ਦਿੱਤਾ। ਹੁਣ ਤੱਕ ਸੁਰੱਖਿਆ ਬਲਾਂ ਵੱਲੋਂ ਇੱਕ ਅਤਿਵਾਦੀ ਨੂੰ ਢੇਰ ਕਰ ਦਿੱਤਾ ਗਿਆ ਹੈ, ਅਪਰੇਸ਼ਨ ਜਾਰੀ ਹੈ।’’
Advertisement
ਉਨ੍ਹਾਂ ਕਿਹਾ ਕਿਮਾਰੇ ਗਏ ਅਤਿਵਾਦੀਆਂ ਦੀ ਪਛਾਣ ਅਤੇ ਸਮੂਹ ਨਾਲ ਸਬੰਧਤਤਾ ਦਾ ਪਤਾ ਲਗਾਇਆ ਜਾ ਰਿਹਾ ਹੈ।
Advertisement
×