ਜੰਮੂ ਕਸ਼ਮੀਰ: ਕਿਸ਼ਤਵਾੜ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਜ਼ਖ਼ਮੀ ਪੈਰਾਟਰੂਪਰ ਨੇ ਦਮ ਤੋੜਿਆ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉੱਪਰਲੇ ਹਿੱਸਿਆਂ ਵਿੱਚ ਲੁਕੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਸੁਰੱਖਿਆ ਬਲਾਂ ਵੱਲੋਂ ਵਿੱਢੀ ਤਲਾਸ਼ੀ ਮੁਹਿੰਮ ਸੋਮਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਜਦਕਿ ਅਤਿਵਾਦੀਆਂ ਨਾਲ ਹੋਈ ਗੋਲੀਬਾਰੀ ਵਿੱਚ ਗੰਭੀਰ ਜ਼ਖ਼ਮੀ ਹੋਏ ਇੱਕ ਪੈਰਾਟਰੂਪਰ ਨੇ ਦਮ...
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉੱਪਰਲੇ ਹਿੱਸਿਆਂ ਵਿੱਚ ਲੁਕੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਸੁਰੱਖਿਆ ਬਲਾਂ ਵੱਲੋਂ ਵਿੱਢੀ ਤਲਾਸ਼ੀ ਮੁਹਿੰਮ ਸੋਮਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ।
ਜਦਕਿ ਅਤਿਵਾਦੀਆਂ ਨਾਲ ਹੋਈ ਗੋਲੀਬਾਰੀ ਵਿੱਚ ਗੰਭੀਰ ਜ਼ਖ਼ਮੀ ਹੋਏ ਇੱਕ ਪੈਰਾਟਰੂਪਰ ਨੇ ਦਮ ਤੋੜ ਦਿੱਤਾ ਹੈ। ਇਹ ਅਪਰੇਸ਼ਨ ਐਤਵਾਰ ਨੂੰ ਚਾਤਰੂ ਬੈਲਟ ਦੇ ਮੰਡਲ-ਸਿੰਘਪੁਰਾ ਨੇੜੇ ਸੋਨਾਰ ਪਿੰਡ ਵਿੱਚ ਸ਼ੁਰੂ ਕੀਤਾ ਗਿਆ ਸੀ, ਜਿਸ ਦੌਰਾਨ ਹੋਏ ਮੁਕਾਬਲੇ ਵਿੱਚ ਅਤਿਵਾਦੀਆਂ ਵੱਲੋਂ ਅਚਾਨਕ ਕੀਤੇ ਗਏ ਗ੍ਰੇਨੇਡ ਹਮਲੇ ਕਾਰਨ ਅੱਠ ਸੈਨਿਕ ਜ਼ਖ਼ਮੀ ਹੋ ਗਏ ਸਨ।
ਜ਼ਖ਼ਮੀ ਸੈਨਿਕਾਂ ਵਿੱਚੋਂ ਇੱਕ, ਹੌਲਦਾਰ ਗਜੇਂਦਰ ਸਿੰਘ ਨੇ 18 ਅਤੇ 19 ਜਨਵਰੀ ਦੀ ਦਰਮਿਆਨੀ ਰਾਤ ਨੂੰ ਇੱਥੋਂ ਦੇ ਫੌਜੀ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ। ਸੈਨਾ ਦੀ ਵ੍ਹਾਈਟ ਨਾਈਟ ਕੋਰ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਵਿਸ਼ੇਸ਼ ਬਲਾਂ ਦੇ ਹੌਲਦਾਰ ਗਜੇਂਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਪਰੇਸ਼ਨ 'ਤ੍ਰਾਸ਼ੀ-I' (Operation TRASHI-I) ਦੌਰਾਨ ਦੇਸ਼ ਲਈ ਸਰਵਉੱਚ ਕੁਰਬਾਨੀ ਦਿੱਤੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸੈਨਾ, ਪੁਲੀਸ ਅਤੇ ਅਰਧ ਸੈਨਿਕ ਬਲਾਂ ਦੀਆਂ ਕਈ ਟੀਮਾਂ ਡਰੋਨਾਂ ਅਤੇ ਖੋਜੀ ਕੁੱਤਿਆਂ ਦੀ ਮਦਦ ਨਾਲ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਲੈ ਰਹੀਆਂ ਹਨ ਤਾਂ ਜੋ ਅਤਿਵਾਦੀ ਬਚ ਕੇ ਨਾ ਨਿਕਲ ਸਕਣ। ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ (JeM) ਨਾਲ ਸਬੰਧਤ ਦੋ ਤੋਂ ਤਿੰਨ ਅਤਿਵਾਦੀ ਇਸ ਇਲਾਕੇ ਵਿੱਚ ਫਸੇ ਹੋਏ ਹਨ। ਇਹ ਇਸ ਸਾਲ ਜੰਮੂ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਤੀਜਾ ਮੁਕਾਬਲਾ ਹੈ।
ਇਹ ਆਪ੍ਰੇਸ਼ਨ ਐਤਵਾਰ ਨੂੰ ਚਤਰੂ ਪੱਟੀ ਦੇ ਮੰਡਰਾਲ-ਸਿੰਘਪੁਰਾ ਨੇੜੇ ਸੋਨਾਰ ਪਿੰਡ ਵਿੱਚ ਸ਼ੁਰੂ ਕੀਤਾ ਗਿਆ ਸੀ। ਦਹਿਸ਼ਤਗਰਦਾਂ ਵੱਲੋਂ ਕੀਤੇ ਗ੍ਰਨੇਡ ਹਮਲੇ ਵਿਚ ਸੁਰੱਖਿਆ ਬਲਾਂ ਦੇ ਅੱਠ ਜਵਾਨ ਜ਼ਖ਼ਮੀ ਹੋ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਸੰਘਣੇ ਘਾਹ ਫੂਸ ਤੇ ਦਰਖ਼ਤਾਂ ਅਤੇ ਢਲਾਣਾਂ ਵਾਲੇ ਚੁਣੌਤੀਪੂਰਨ ਇਲਾਕੇ ਵਿੱਚ ਐਤਵਾਰ ਦੇਰ ਰਾਤ ਨੂੰ ਕਾਰਵਾਈ ਮੁਅੱਤਲ ਕਰ ਦਿੱਤੀ ਗਈ ਸੀ।

