ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਗ੍ਰਨੇਡ ਨਾਲ ਕੀਤੇ ਗਏ ਹਮਲੇ ਵਿੱਚ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ। ਪੁਲੀਸ ਨੇ ਅੱਜ ਦੱਸਿਆ ਕਿ ਇਹ ਘਟਨਾ ਸ਼ਨਿਚਰਵਾਰ ਦੇਰ ਰਾਤ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕੈਮੋਹ ਇਲਾਕੇ ਵਿੱਚ ਹੋਈ। ਕਸ਼ਮੀਰ ਜ਼ੋਨ ਪੁਲੀਸ ਨੇ ਟਵੀਟ ਕੀਤਾ, ‘‘ਕੁਲਗਾਮ ਦੇ ਕੈਮੋਹ ਵਿੱਚ ਲੰਘੀ ਰਾਤ ਗ੍ਰਨੇਡ ਹਮਲੇ ਵਿੱਚ ਪੁਣਛ ਦੇ ਮੇਂਧੜ ਦਾ ਤਾਹਿਰ ਨਾਮੀ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ।’’ ਤਾਹਿਰ ਨੂੰ ਅਨੰਤਨਾਗ ਦੇ ਜੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। -ਪੀਟੀਆਈ