ਜੰਮੂ ਕਸ਼ਮੀਰ ਪੁਲੀਸ ਵੱਲੋਂ ਅੱਠ ਥਾਵਾਂ ’ਤੇ ਛਾਪੇ
ਜੰਮੂ-ਕਸ਼ਮੀਰ ਪੁਲੀਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਅੱਜ ਘਾਟੀ ’ਚ ਕਈ ਥਾਵਾਂ ’ਤੇ ਅਤਿਵਾਦ ਨਾਲ ਸਬੰਧਤ ਮਾਮਲੇ ਵਿੱਚ ਛਾਪੇ ਮਾਰ ਕੇ ਸੱਤ ਵਿਅਕਤੀਆਂ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਕਸ਼ਮੀਰ (ਸੀ ਆਈ ਕੇ)...
Advertisement
ਜੰਮੂ-ਕਸ਼ਮੀਰ ਪੁਲੀਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਅੱਜ ਘਾਟੀ ’ਚ ਕਈ ਥਾਵਾਂ ’ਤੇ ਅਤਿਵਾਦ ਨਾਲ ਸਬੰਧਤ ਮਾਮਲੇ ਵਿੱਚ ਛਾਪੇ ਮਾਰ ਕੇ ਸੱਤ ਵਿਅਕਤੀਆਂ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਕਸ਼ਮੀਰ (ਸੀ ਆਈ ਕੇ) ਵੱਲੋਂ ਇਹ ਤਲਾਸ਼ੀ ਮੁਹਿੰਮ ਅੱਠ ਥਾਵਾਂ ’ਤੇ ਚਲਾਈ ਗਈ। ਉਨ੍ਹਾਂ ਕਿਹਾ ਕਿ ਸ੍ਰੀਨਗਰ, ਬਾਰਾਮੂਲਾ, ਅਨੰਤਨਾਗ, ਪੁਲਵਾਮਾ, ਕੁਪਵਾੜਾ ਅਤੇ ਸ਼ੋਪੀਆਂ ਵਿੱਚ ਅੱਠ ਥਾਵਾਂ ਦੀ ਸ਼ਨਾਖਤ ਕਰਨ ਤੋਂ ਬਾਅਦ ਐੱਫ ਆਈ ਆਰ ਨੰਬਰ 03/2023 ਦੇ ਸਬੰਧ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਐੱਫ ਆਈ ਆਰ ਆਈ ਪੀ ਸੀ ਅਤੇ ਯੂ ਏ ਪੀ ਏ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੀ ਗਈ ਸੀ। ਅਧਿਕਾਰੀ ਨੇ ਅੱਗੇ ਦੱਸਿਆ ਕਿ ਸੱਤ ਵਿਅਕਤੀਆਂ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਜਾਂਚ ਨਾਲ ਸਬੰਧਤ ਅਪਰਾਧਿਕ ਡਿਜੀਟਲ ਸਬੂਤ ਜ਼ਬਤ ਕੀਤੇ ਗਏ ਹਨ।
Advertisement
Advertisement