ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ-ਕਸ਼ਮੀਰ: ਦਹਿਸ਼ਤੀ ਹਮਲਾ ਪੀੜਤਾਂ ਦੇ ਵਾਰਸਾਂ ਦੀ ਮਦਦ ਲਈ ਪੋਰਟਲ ਸ਼ੁਰੂ

ਜੰਮੂੁ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਦਹਿਸ਼ਤੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਪ੍ਰਦਾਨ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਅੱਜ ਇੱਕ ਵੈੱਬ ਪੋਰਟਲ ਸ਼ੁਰੂ ਕੀਤਾ ਹੈ।...
Advertisement

ਜੰਮੂੁ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਦਹਿਸ਼ਤੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਪ੍ਰਦਾਨ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਅੱਜ ਇੱਕ ਵੈੱਬ ਪੋਰਟਲ ਸ਼ੁਰੂ ਕੀਤਾ ਹੈ। ਸਿਨਹਾ ਨੇ ਕਿਹਾ ਕਿ ਗ੍ਰਹਿ ਵਿਭਾਗ ਵੱਲੋਂ ਕੌਮੀ ਸੁੂਚਨਾ ਵਿਗਿਆਨ ਕੇਂਦਰ (ਐੱਨਆਈਸੀ) ਦੇ ਸਹਿਯੋਗ ਨਾਲ ਤਿਆਰ ਇਹ ਪੋਰਟਲ ਅਤਿਵਾਦ ਪ੍ਰਭਾਵਿਤ ਪਰਿਵਾਰਾਂ ਬਾਰੇ ਵਿਆਪਕ ਜ਼ਿਲ੍ਹਾਵਾਰ ਅੰਕੜੇ ਇਕੱਠੇ ਕਰਨ ਤੇ ਉਨ੍ਹਾਂ ਨੂੰ ਸੰਭਾਲ ਕੇ ਰੱਖਣ ਲਈ ਏਕੀਕ੍ਰਿਤ ਪਲੈਟਫਾਰਮ ਹੋਵੇਗਾ। ਉਪ ਰਾਜਪਾਲ ਨੇ ਕਿਹਾ, ‘‘ਅੱਜ ਜੰਮੂ ਕਸ਼ਮੀਰ ’ਚ ਅਤਿਵਾਦ ਤੋਂ ਪੀੜਤ ਪਰਿਵਾਰਾਂ ਨੂੰ ਸਮਰਪਿਤ ਵੈੱਬ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਹ ਕਦਮ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਦਹਿਸ਼ਤੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਰਾਹਤ, ਤਰਸ ਦੇ ਆਧਾਰ ’ਤੇ ਨਿਯੁਕਤੀਆਂ ਤੇ ਹੋਰ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ ਤੇ ਤੇਜ਼ ਕਰੇਗਾ।’’ ਇੱਕ ਅਧਿਕਾਰਤ ਸੂਤਰ ਨੇ ਕਿਹਾ ਕਿ ਪੀੜਤਾਂ ਜਾਂ ਉਨ੍ਹਾਂ ਦੀ ਪਰਿਵਾਰਕ ਮੈਂਬਰਾਂ ਦੀ ਕਿਸੇ ਵੀ ਪ੍ਰਾਪਰਟੀ ’ਤੇ ਕਬਜ਼ੇ ਸਬੰਧੀ ਵੇਰਵੇ ਵੀ ਇਕੱਠੇ ਕੀਤੇ ਜਾ ਰਹੇ ਹਨ। -

Advertisement
Advertisement