ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੈਂ ਇਕ ਡਾਕੀਆ ਹਾਂ, ਜੰਮੂ ਅਤੇ ਕਸ਼ਮੀਰ ਦੇ ਲੋਕਾਂ ਲਈ ਪੂਰੀ ਦੁਨੀਆ ਦਾ ਸੁਨੇਹਾ ਲੈ ਕੇ ਆਇਆ ਹਾਂ: ਰਾਜਨਾਥ ਸਿੰਘ

ਪਾਕਿਸਤਾਨ ਦੇ ਪਰਮਾਣੂ ਹਥਿਆਰਾਂ ਨੂੰ ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ (IAEA) ਦੀ ਨਿਗਰਾਨੀ ਹੇਠ ਲੈਣ ਦੀ ਮੰਗ ਕੀਤੀ
ਫੋਟੋ ਏਐੱਨਆਈ
Advertisement

ਸ੍ਰੀਨਗਰ , 15 ਮਈ

ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਸ੍ਰੀਨਗਰ ਦੇ ਬਦਾਮੀ ਬਾਗ ਛਾਉਣੀ ਵਿਖੇ ਆਪਣੇ ਸੰਬੋਧਨ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਉਹ ਇਕ ਡਾਕੀਆ ਹਨ ਜੋ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਲਈ ਪੂਰੀ ਦੁਨੀਆ ਦਾ ਸੁਨੇਹਾ ਲੈ ਕੇ ਆਏ ਹਨ। ਰਾਜਨਾਥ ਸਿੰਘ ਨੇ ਕਿਹਾ ਉਹ ਪੂਰੇ ਦੇਸ਼ ਦੀਆਂ ਸ਼ੁਭਕਾਮਨਾਵਾਂ, ਪ੍ਰਾਰਥਨਾਵਾਂ ਅਤੇ ਧੰਨਵਾਦ ਲੈ ਕੇ ਆਏ ਹਨ। ਜ਼ਿਕਰਯੋਗ ਹੈ ਕਿ ਰੱਖਿਆ ਮੰਤਰੀ ਨੇ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਪਹਿਲੀ ਵਾਰ ਜੰਮੂ ਅਤੇ ਕਸ਼ਮੀਰ ਦਾ ਦੌਰਾ ਕੀਤਾ।

Advertisement

ਇਸ ਦੌਰਾਨ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀਆਂ ਹਥਿਆਰਬੰਦ ਫੌਜਾਂ ’ਤੇ ਮਾਣ ਹੈ। ਰੱਖਿਆ ਮੰਤਰੀ ਨੇ ਪਾਕਿਸਤਾਨ ਦੇ ਪਰਮਾਣੂ ਹਥਿਆਰਾਂ ਨੂੰ ਸੰਭਾਲਣ ਸਬੰਧੀ ਉਸ ਦੀ ਯੋਗਤਾ ਦੀ ਵੀ ਨਿੰਦਾ ਕੀਤੀ। ਉਨ੍ਹਾਂ ਨੇ ਆਲਮੀ ਭਾਈਚਾਰੇ ਨੂੰ ਪੁੱਛਿਆ ਕਿ ਕੀ ਪਾਕਿਸਤਾਨ ਵਰਗੇ ਮਾੜੇ ਦੇਸ਼ ਦੇ ਹੱਥਾਂ ਵਿਚ ਪਰਮਾਣੂ ਹਥਿਆਰ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ, ‘‘ਦੁਨੀਆ ਜਾਣਦੀ ਹੈ ਕਿ ਸਾਡੀ ਫੌਜ ਦਾ ਨਿਸ਼ਾਨਾ ਸਹੀ ਹੈ ਅਤੇ ਜਦੋਂ ਉਹ ਨਿਸ਼ਾਨੇ ’ਤੇ ਹਮਲਾ ਕਰਦੇ ਹਨ, ਤਾਂ ਗਿਣਤੀ ਦੁਸ਼ਮਣਾਂ ’ਤੇ ਛੱਡ ਦਿੰਦੇ ਹਨ।’’ ਉਨ੍ਹਾਂ ਕਿਹਾ, ‘‘ਅਤਿਵਾਦ ਵਿਰੁੱਧ ਭਾਰਤ ਦਾ ਇਰਾਦਾ ਕਿੰਨਾ ਮਜ਼ਬੂਤ ​​ਹੈ, ਇਹ ਇਸ ਤੱਥ ਤੋਂ ਜਾਣਿਆ ਜਾ ਸਕਦਾ ਹੈ ਕਿ ਅਸੀਂ ਉਨ੍ਹਾਂ ਦੇ ਪਰਮਾਣੂ ਬਲੈਕਮੇਲ ਦੀ ਪਰਵਾਹ ਵੀ ਨਹੀਂ ਕੀਤੀ। ਪੂਰੀ ਦੁਨੀਆ ਨੇ ਦੇਖਿਆ ਹੈ ਕਿ ਪਾਕਿਸਤਾਨ ਨੇ ਭਾਰਤ ਨੂੰ ਕਿੰਨੀ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਧਮਕੀ ਦਿੱਤੀ ਹੈ।’’

ਕੇਂਦਰੀ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ ਨੂੰ ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ (IAEA) ਦੀ ਨਿਗਰਾਨੀ ਹੇਠ ਲਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਆਪ੍ਰੇਸ਼ਨ ਸਿੰਧੂਰ ਦੀ ਸਫਲਤਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਥਿਆਰਬੰਦ ਸੈਨਾਵਾਂ ਦੀ ਅਗਵਾਈ ਨੂੰ ਸਿਹਰਾ ਦਿੱਤਾ। -ਏਐੱਨਆਈ

Advertisement
Tags :
Defence minister Rajnath SinghJammu KashmirOperation Sindoorrajnath singh