ਕਠੂਆ/ਜੰਮੂ, 20 ਜੂਨ
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਇੱਕ ਨਿੱਜੀ ਬੈਂਕ ਵਿੱਚ ਕਥਿਤ ਤੌਰ ’ਤੇ ਇੱਕ ਕਰੋੜ ਰੁਪਏ ਲੁੱਟ ਲਏ ਗਏ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਅਤੇ ਸੋਮਵਾਰ ਦੀ ਦਰਿਮਆਨੀ ਰਾਤ ਨੂੰ ਹਟਲੀ ਮੋੜ ਇਲਾਕੇ ਵਿੱਚ ਵਾਪਰੀ। ਚੋਰਾਂ ਨੇ ਵਾਰਦਾਤ ਅੰਜਾਮ ਦਿੰਦੇ ਸਮੇਂ ਸੁਰੱਖਿਆ ਗਾਰਡ ਨੂੰ ਰੱਸੀ ਨਾਲ ਬੰਨ੍ਹ ਦਿੱਤਾ ਸੀ। ਕਠੂਆ ਜ਼ਿਲ੍ਹੇ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।