ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ’ਚ ਕੌਮਾਂਤਰੀ ਸਰਹੱਦ (IB) ਦੇ ਪਾਰ ਤੋਂ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਬੀਐੱਸਐੱਫ ਵੱਲੋਂ ਗੋਲੀ ਮਾਰ ਕੇ ਢੇਰ ਕੀਤਾ ਗਿਆ ਹੈ। ਬੀਐੱਸਐੱਫ ਨੇ ਕਿਹਾ ਕਿ ਉਹ ਇਸ ਘਟਨਾ...
ਸੰਕੇਤਕ ਤਸਵੀਰ ਫਾਈਲ -ਫੋਟੋ: ਪੀਟੀਆਈ
Advertisement
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ’ਚ ਕੌਮਾਂਤਰੀ ਸਰਹੱਦ (IB) ਦੇ ਪਾਰ ਤੋਂ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਬੀਐੱਸਐੱਫ ਵੱਲੋਂ ਗੋਲੀ ਮਾਰ ਕੇ ਢੇਰ ਕੀਤਾ ਗਿਆ ਹੈ। ਬੀਐੱਸਐੱਫ ਨੇ ਕਿਹਾ ਕਿ ਉਹ ਇਸ ਘਟਨਾ ਨੂੰ ਲੈ ਕੇ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਵਿਰੋਧ ਦਰਜ ਕਰਵਾ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ 4 ਵਜੇ ਦੇ ਕਰੀਬ ਹੀਰਾਨਗਰ ਸੈਕਟਰ ’ਚ ਚੰਦਵਨ ਅਤੇ ਕੋਠੇ ਸਰਹੱਦੀ ਚੌਕੀਆਂ ਦੇ ਵਿਚਕਾਰ ਬੀਐੱਸਐੱਫ ਦੇ ਜਵਾਨਾਂ ਨੇ ਕੁਝ ਘੁਸਪੈਠੀਆਂ ਨੂੰ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਦੇਖਿਆ ਅਤੇ ਉਨ੍ਹਾਂ ਨੂੰ ਰੁਕਣ ਲਈ ਚੁਣੌਤੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਆਂ ਨੇ ਵਾਰ-ਵਾਰ ਚੇਤਾਵਨੀਆਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਤੋਂ ਬਾਅਦ ਅੱਗੇ ਦੀਆਂ ਚੌਕੀਆਂ ’ਤੇ ਤਾਇਨਾਤ ਬੀਐੱਸਐੱਫ   ਦੇ ਜਵਾਨਾਂ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਉਨ੍ਹਾਂ ’ਚੋਂ ਇੱਕ ਜ਼ਖ਼ਮੀ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕਰਕੇ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਬਾਅਦ 'ਚ ਉਸ ਨੂੰ ਵਿਸ਼ੇਸ਼ ਇਲਾਜ ਲਈ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਜੈਪੁਰ ਰੈਫਰ ਕਰ ਦਿੱਤਾ ਗਿਆ, ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।
ਅਧਿਕਾਰੀਆਂ ਨੇ ਕਿਹਾ ਕਿ ਉਸ ਦੀ ਪਛਾਣ ਅਤੇ ਇਸ ਪਾਸੇ ਘੁਸਪੈਠ ਕਰਨ ਦੀ ਨਾਕਾਮ ਕੋਸ਼ਿਸ਼ ਦੇ ਪਿੱਛੇ ਦੇ ਇਰਾਦੇ ਬਾਰੇ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਾਕਿਸਤਾਨ ਨੂੰ ਵਾਪਸ ਭੇਜਿਆ ਜਾ ਸਕਦਾ ਹੈ।
Advertisement