ਸ੍ਰੀਨਗਰ, 1 ਜਨਵਰੀ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇੱਕ ਦਹਿਸ਼ਤਗਰਦ ਹਲਾਕ ਹੋ ਗਿਆ। ਇਹ ਜਾਣਕਾਰੀ ਪੁਲੀਸ ਵੱਲੋਂ ਦਿੱਤੀ ਗਈ ਹੈ। ਕਸ਼ਮੀਰ ਜ਼ੋਨ ਪੁਲੀਸ ਨੇ ਟਵੀਟ ਕੀਤਾ, ‘‘ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਜੁਮਾਗੁੰਡ ਇਲਾਕੇ ’ਚ ਮੁਕਾਬਲਾ ਹੋਇਆ। ਕੁਪਵਾੜਾ ਦੇ ਜੁਮਾਗੁੰਡ ਇਲਾਕੇ ’ਚ ਇੱਕ ਅਣਪਛਾਤਾ ਦਹਿਸ਼ਤਗਰਦ ਮਾਰਿਆ ਗਿਆ। ਫੌਜ ਤੇ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਹੈ।’’ -ਪੀਟੀਆਈ