ਸ੍ਰੀਨਗਰ, 26 ਅਪਰੈਲ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਕੇਂਦਰੀ ਰਿਜ਼ਰਵ ਪੁਲੀਸ ਦੇ ਜਵਾਨਾਂ ਨੂੰ ਲਿਜਾ ਰਹੀ ਬੱਸ ’ਤੇ ਦਹਿਸ਼ਤਗਰਦਾਂ ਨੇ ਗ੍ਰਨੇਡ ਸੁੱਟਿਆ। ਇਸ ਹਮਲੇ ਵਿੱਚ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਦਹਿਸ਼ਤਗਰਦਾਂ ਨੇ ਕੁਲਗਾਮ ਦੇ ਬ੍ਰਜੂਲ ਵਿੱਚ ਸੀਆਰਪੀਐਫ ਦੀ ਬੱਸ ’ਤੇ ਗ੍ਰਨੇਡ ਸੁੱਟਿਆ ਜੋ ਸੜਕ ਕਿਨਾਰੇ ਫਟਿਆ। -ਏਜੰਸੀ