ਸ੍ਰੀਨਗਰ, 15 ਦਸੰਬਰ
ਜੰਮੂ-ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦਹਿਸ਼ਤਗਰਦ ਮਾਰਿਆ ਗਿਆ ਹੈ। ਪੁਲੀਸ ਦੇ ਇੱਕ ਤਰਜਮਾਨ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੰਗਲਵਾਰ ਦੇਰ ਰਾਤ ਪੁਲਵਾਮਾ ਜ਼ਿਲ੍ਹੇ ਦੇ ਰਾਜਪੁਰਾ ਇਲਾਕੇ ’ਚ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ ਸੀ, ਜਿਸ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ’ਚ ਬੁੱਧਵਾਰ ਸਵੇਰੇ ਇੱਕ ਦਹਿਸ਼ਤਗਰਦ ਮਾਰਿਆ ਗਿਆ। ਜੰਮੂ ਕਸ਼ਮੀਰ ਪੁਲੀਸ ਦੇ ਇੱਕ ਤਰਜਮਾਨ ਨੇ ਦੱਸਿਆ ਕਿ ਮਾਰਿਆ ਗਿਆ ਦਹਿਸ਼ਤਗਰਦ ਹਿਜ਼ਬੁਲ ਮੁਜ਼ਾਹਿਦੀਨ ਗੁਟ ਨਾਲ ਸਬੰਧਿਤ ਸੀ, ਜਿਸ ਪਛਾਣ ਫਿਰੋਜ਼ ਅਹਿਮਦ ਡਾਰ ਵਾਸੀ ਹੈੱਫ ਸ਼ਰੀਮਲ (ਸ਼ੋਪੀਆਂ) ਵਜੋਂ ਹੋਈ ਹੈ। ਉਨ੍ਹਾਂ ਮੁਤਾਬਕ ਕਈ ਵਾਰਦਾਤਾਂ ਵਿੱਚ ਅਤਿ ਲੋੜੀਂਦਾ ਇਹ ਦਹਿਸ਼ਤਗਰਦ ਏ-ਪਲੱਸ ਕੈਟਾਗਰੀ (ਏ+) ਵਿੱਚ ਆਉਂਦਾ ਸੀ। -ਪੀਟੀਆਈ