ਬਨਿਹਾਲ/ਜੰਮੂ, 20 ਜੁਲਾਈ
ਰਾਮਬਨ ਜ਼ਿਲ੍ਹੇ ‘ਚ ਅੱਜ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਥਲ ਸੈਨਾ ਦੇ ਟਰੱਕ ‘ਤੇ ਦਰੱਖਤ ਡਿੱਗਣ ਕਾਰਨ ਦੋ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਟਰੱਕ ਫੌਜ ਦੇ ਕਾਫਲੇ ਦਾ ਹਿੱਸਾ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਜ਼ਖ਼ਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।